11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਦਸਤਾਰ ਸਿਖਲਾਈ ਕੈਂਪ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 29-03-2026
ਭਵਾਨੀਗੜ੍ਹ, 28 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਝਨੇੜੀ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਸ਼ਾਮਿਲ ਹੋਣ ਵਾਲੇ ਬੱਚਿਆਂ ਨੂੰ ਦਸਤਾਰ ਪ੍ਰਤੀ ਹੋਰ ਉਤਸ਼ਾਹਿਤ ਕਰਨ ਲਈ ਸਨਮਾਨਿਤ ਵੀ ਕੀਤਾ ਗਿਆ | ਕੈਂਪ ਦੌਰਾਨ ਦਸਤਾਰ ਕੋਚ ਪਰਮਜੀਤ ਸਿੰਘ ਵੱਲੋਂ ਬੱਚਿਆਂ ਨੂੰ ਦਸਤਾਰ ਬੰਨ੍ਹਣ ਦੀ ਵਿਧੀ ਬਾਰੇ ਵਿਸਥਾਰ ਨਾਲ ਸਿਖਲਾਈ ਦਿੱਤੀ ਗਈ | ਕੈਂਪ ਦੇ ਮੁੱਖ ਪ੍ਰਬੰਧਕ ਅਮਰੀਕ ਸਿੰਘ ਝਨੇੜੀ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੱਗ ਬੰਨ੍ਹਣ ਲਈ ਪ੍ਰੇਰਿਤ ਕਰਨਾ, ਉਨ੍ਹਾਂ ਨੂੰ ਆਪਣੀ ਪਹਿਚਾਣ ਨਾਲ ਜੋੜਨਾ ਅਤੇ ਸਿੱਖ ਧਰਮ ਬਾਰੇ ਜਾਣੂ ਕਰਵਾਉਣਾ ਸੀ | ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਦਸਤਾਰ ਦੀ ਬਹੁਤ ਵੱਡੀ ਮਹੱਤਤਾ ਹੈ, ਜੋ ਸਾਨੂੰ ਵੱਡੀਆਂ ਕੁਰਬਾਨੀਆਂ ਦੇਣ ਤੋਂ ਬਾਅਦ ਪ੍ਰਾਪਤ ਹੋਈ ਹੈ, ਇਸ ਲਈ ਸਾਨੂੰ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ | ਕੈਂਪ ਦੌਰਾਨ ਬੱਚਿਆਂ ਵਿੱਚ ਦਸਤਾਰ ਸਿੱਖਣ ਲਈ ਖ਼ਾਸ ਉਤਸ਼ਾਹ ਵੇਖਣ ਨੂੰ ਮਿਲਿਆ | ਕਈ ਬੱਚਿਆਂ ਨੇ ਕੇਸ ਰੱਖ ਕੇ ਦਸਤਾਰ ਸਜਾਉਣ ਦੀ ਸ਼ੁਰੂਆਤ ਵੀ ਕੀਤੀ | ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਅਤੇ ਕੋਚ ਪਰਮਜੀਤ ਸਿੰਘ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਪੰਜਾਬ ਦੇ ਲੋਕ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਆਪਣਾ ਸਮਰਥਨ ਦੇਣ ਦਾ ਮਨ ਬਣਾ ਚੁੱਕੇ ਹਨ-ਰਿਪੂ ਢਿੱਲੋਂ <br/> ਅਗਲੀ ਖ਼ਬਰ ਵਿਸ਼ਾਲ ਕਬੱਡੀ ਟੂਰਨਾਮੈਂਟ ਸ਼ਾਨਦਾਰ ਢੰਗ ਨਾਲ ਸੰਪੰਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।