11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਪੰਜਾਬ ਦੇ ਲੋਕ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਆਪਣਾ ਸਮਰਥਨ ਦੇਣ ਦਾ ਮਨ ਬਣਾ ਚੁੱਕੇ ਹਨ-ਰਿਪੂ ਢਿੱਲੋਂ <br/>

ਅਜੀਤ ਡੈਸਕ 29-03-2026
ਸੰਗਰੂਰ, 28 ਮਾਰਚ (ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਬਦਲਦੇ ਰਾਜਨੀਤਕ ਮਾਹੌਲ ਦੇ ਚੱਲਦਿਆਂ ਰਾਜ ਦੇ ਲੋਕ ਪੰਥਕ ਪਾਰਟੀ ਨੂੰ ਆਪਣਾ ਸਮਰਥਨ ਦੇਣ ਦਾ ਮਨ ਬਣਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਸਹਿਮਤੀ ਉਪਰੰਤ ਜਲਦ ਹੀ ਸੰਗਰੂਰ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਜਾਵੇਗਾ ਅਤੇ ਸ਼ਹਿਰੀ ਅਕਾਲੀ ਦਲ ਦੇ ਹਰ ਵਿੰਗ ਚਾਹੇ ਉਹ ਇਸਤਰੀ ਅਕਾਲੀ ਦਲ ਹੋਵੇ, ਯੂਥ ਵਿੰਗ ਜਾ ਹੋਰ ਵਿੰਗ ਹੋਣ ਨੂੰ ਸਰਗਰਮ ਕੀਤਾ ਜਾਵੇਗਾ | ਇਸ ਦੇ ਨਾਲ ਹੀ ਬੂਥ ਪੱਧਰ 'ਤੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਇਹ ਚੀਟਾਂ ਨਿਰਧਾਰਿਤ ਕਰ ਕੇ ਚੱਲਿਆ ਜਾ ਰਿਹਾ ਹੈ ਕਿ 2027 ਦੀ ਵਿਧਾਨ ਸਭਾ ਚੋਣਾ ਵਿੱਚ ਸੰਗਰੂਰ ਤੋਂ ਪਾਰਟੀ ਉਮੀਦਵਾਰ ਨੂੰ ਵੱਡੀ ਲੀਡ ਦਿਵਾਈ ਜਾਵੇ |

ਪਿਛਲੀ ਖ਼ਬਰ ਕੁਦਰਤੀ ਕੋਣ ਗੋਡੇ ਦੀ ਬਦਲੀ ਹਜ਼ਾਰਾਂ ਮਰੀਜ਼ਾਂ ਦੀ ਜ਼ਿੰਦਗੀ ਬਦਲ ਕੇ ਕਰ ਰਹੀ ਹੈ ਅਚੰਭਿਤ-ਡਾ. ਪਾਸੀ ਅਗਲੀ ਖ਼ਬਰ ਦਸਤਾਰ ਸਿਖਲਾਈ ਕੈਂਪ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।