ਸੰਦੌੜ, ਮਲੇਰਕੋਟਲਾ, 29 ਮਾਰਚ (ਜਸਵੀਰ ਸਿੰਘ ਜੱਸੀ, ਮਨਜਿੰਦਰ ਸਿੰਘ ਸਰੌਦ)-ਜ਼ਿਲ੍ਹਾ ਮਲੇਰਕੋਟਲਾ ਦੇ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਅਤੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐੱਸ ਗਰੁੱਪ ਮਲੇਰਕੋਟਲਾ ਵੱਲੋਂ ਪਿਛਲੇ 25 ਸਾਲਾਂ ਤੋਂ ਵਾਤਾਵਰਨ ਦੇ ਖੇਤਰ ਵਿਚ ਤੇ ਲੋੜਵੰਦਾਂ ਦੀ ਮਦਦ ਲਈ ਕੀਤੇ ਜਾ ਉਪਰਾਲਿਆਂ ਲਈ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਗਗਨ ਅਜੀਤ ਸਿੰਘ ਓਲੰਪੀਅਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਬਾਪੂ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐੱਸ ਗਰੁੱਪ ਮਲੇਰਕੋਟਲਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ 50 ਕਿੱਲੋਮੀਟਰ ਏਰੀਏ ਵਿੱਚ ਵਾਤਾਵਰਨ ਦੀ ਸੰਭਾਲ ਲਈ ਪਿੰਡਾਂ ਦੀਆਂ ਸਾਂਝੀਆਂ ਥਾਵਾਂ, ਧਾਰਮਿਕ ਅਸਥਾਨਾਂ, ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਤੋਂ ਇਲਾਵਾ ਪਿੰਡਾਂ ਦੇ ਖੇਡ ਗਰਾੳਾੂਡਾਂ ਵਿਚ ਲੱਖਾਂ ਦੀ ਤਾਦਾਦ ਵਿਚ ਸਜਾਵਟੀ ਬੂਟੇ, ਫਲਦਾਰ ਅਤੇ ਛਾਂਦਾਰ ਦਰੱਖਤ ਲਗਾਉਣ ਦੀ ਸੇਵਾ ਨਿਭਾਈ ਇਸ ਤੋਂ ਇਲਾਵਾ ਗਰੀਬ ਪਰਿਵਾਰਾਂ ਦੀ ਵਿਆਹਾਂ ਵਿੱਚ ਮਦਦ, ਮੈਡੀਕਲ ਕੈਂਪ, ਅੱਖਾਂ ਦੇ ਕੈਂਪ, ਖ਼ੂਨਦਾਨ ਕੈਂਪ, ਤੋਂ ਇਲਾਵਾ ਲੋੜਵੰਦਾਂ ਦੀ ਸੇਵਾ ਨਿਭਾਉਣਾ ਉਨ੍ਹਾਂ ਨੂੰ ਚੰਗਾ ਲੱਗਦਾ ਹੈ ਜਿਸ ਕਰ ਕੇ ਐੱਸ ਐੱਸ ਪੀ ਮਲੇਰਕੋਟਲਾ ਵੱਲੋਂ ਸ. ਇੰਦਰਜੀਤ ਸਿੰਘ ਮੁੰਡੇ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਸ੍ਰੀ ਗਗਨ ਅਜੀਤ ਸਿੰਘ ਐਸ ਐਸ ਪੀ ਮਲੇਰਕੋਟਲਾ ਨੇ ਕਿਹਾ ਕਿ ਇੰਦਰਜੀਤ ਸਿੰਘ ਵਰਗੀਆਂ ਸ਼ਖ਼ਸੀਅਤਾਂ ਤੋਂ ਸਾਨੂੰ ਪ੍ਰੇਰਣਾ ਲੈਣ ਜ਼ਰੂਰਤ ਹੈ ਜੋ ਕਿ ਲੰਮੇ ਸਮੇਂ ਤੋਂ 85 ਸਾਲ ਦੀ ਉਮਰ ਵਿੱਚ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਹਨ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ, ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਆਗੂ ਨਾਨਕਜੀਤ ਸਿੰਘ ਜਗਦਿਓ, ਭਾਈ ਗੁਰਵਿੰਦਰ ਸਿੰਘ ਲਵਲੀ, ਇੰਦਰਪ੍ਰੀਤ ਸਿੰਘ ਧੀਮਾਨ, ਇਸਹਾਕ ਮੁਹੰਮਦ, ਸਾਬਰ ਜੋਸ, ਸਰਬਜੀਤ ਸਿੰਘ ਇੰਚਾਰਜ, ਹਾਕਮ ਸਿੰਘ ਰਾਠੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾਂ, ਪ੍ਰਭਪਿੰਦਰ ਸਿੰਘ