ਲੌਂਗੋਵਾਲ, 29 ਮਾਰਚ, (ਵਿਨੋਦ, ਖੰਨਾ)-ਸ੍ਰੀ ਹਨੂੰਮਾਨ ਮੰਦਿਰ ਕਮੇਟੀ ਅਤੇ ਸ੍ਰੀ ਹਨੂੰਮਾਨ ਮੰਦਿਰ ਮਹਿਲਾ ਕੀਰਤਨ ਵੱਲੋਂ ਹਨੂੰਮਾਨ ਮੰਦਿਰ ਲੌਂਗੋਵਾਲ ਵਿਖੇ ਸ੍ਰੀ ਰਾਮਾਇਣ ਕਥਾ ਅਤੇ ਸ੍ਰੀ ਹਨੂੰਮਾਨ ਜਨਮ ਉਤਸਵ ਵੱਡੀ ਧੂਮਧਾਮ ਨਾਲ ਮਨਾਇਆ ਜਾਵੇਗਾ | ਪੁਜਾਰੀ ਸੁਮਿਤ ਸ਼ਰਮਾ ਅਤੇ ਕਮੇਟੀ ਮੈਂਬਰਾਂ ਵੱਲੋਂ ਦੱਸਿਆ ਗਿਆ ਕਿ ਇਹ ਧਾਰਮਿਕ ਸਮਾਗਮ ਸ਼ਹਿਰ ਦੀ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ 1 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਰਾਮਾਇਣ ਪਾਠ ਅਰੰਭ ਕੀਤਾ ਜਾਵੇਗਾ | 2 ਅਪ੍ਰੈਲ ਨੂੰ ਸਵੇਰੇ 10 ਵਜੇ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ | ਇਸ ਮੌਕੇ ਤੇ ਸ੍ਰੀ ਹਨੂੰਮਾਨ ਜੀ ਦਾ ਜਨਮ ਉਤਸਵ ਵੀ ਮਨਾਇਆ ਜਾਵੇਗਾ |