ਸੰਗਰੂਰ, 29, ਮਾਰਚ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿੱਚ ਪ੍ਰੇਪ-1 ਅਤੇ ਪ੍ਰੇਪ-2 ਜਮਾਤ ਦੇ ਵਿਦਿਆਰਥੀਆਂ ਲਈ ਪਿ੍ੰਸੀਪਲ ਮਨਦੀਪ ਕੌਰ ਛੰਨਾ ਦੀ ਰਹਿਨੁਮਾਈ ਹੇਠ ਇੱਕ ਦਿਲਚਸਪ ਕੁਦਰਤੀ ਸੈਰ ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਕੁਦਰਤ ਨਾਲ ਜੋੜਨਾ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਇਸ ਦੌਰਾਨ ਪ੍ਰੇਪ-1 ਦੀਆਂ ਅਧਿਆਪਕਾਵਾਂ ਮੈਡਮ ਗੁਰਵਿੰਦਰ ਅਤੇ ਨੈਂਸੀ ਅਤੇ ਪ੍ਰੇਪ-2 ਦੀ ਅਧਿਆਪਕਾ ਗਗਨਦੀਪ ਕੌਰ ਨੇ ਬੱਚਿਆਂ ਨੂੰ ਦਰੱਖਤਾਂ, ਪੌਦਿਆਂ, ਫੁੱਲਾਂ ਅਤੇ ਆਸ-ਪਾਸ ਦੀ ਪ੍ਰਕਿਰਤੀ ਬਾਰੇ ਜਾਣਕਾਰੀ ਦਿੱਤੀ | ਵਿਦਿਆਰਥੀਆਂ ਨੇ ਤਾਜ਼ੀ ਹਵਾ ਵਿੱਚ ਸੈਰ ਕਰਦਿਆਂ ਸਿੱਖਣ ਦੇ ਨਾਲ-ਨਾਲ ਖੂਬ ਆਨੰਦ ਮਾਣਿਆ | ਇਸ ਮੌਕੇ ਪਿ੍ੰਸੀਪਲ ਮਨਦੀਪ ਕੌਰ ਛੰਨਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਲਾਭਦਾਇਕ ਹੁੰਦੀਆਂ ਹਨ ਅਤੇ ਛੋਟੀ ਉਮਰ ਤੋਂ ਹੀ ਕੁਦਰਤ ਨਾਲ ਜੁੜਾਅ ਉਨ੍ਹਾਂ ਵਿੱਚ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ | ਸਕੂਲ ਚੇਅਰਮੈਨ ਇੰਜੀਨੀਅਰ ਸ਼ਿਵ ਆਰੀਆ ਨੇ ਕਿਹਾ ਕਿ ਆਧੁਨਿਕ ਸਿੱਖਿਆ ਵਿੱਚ ਪ੍ਰਯੋਗਾਤਮਕ ਸਿੱਖਣ ਦਾ ਮਹੱਤਵ ਬਹੁਤ ਵੱਧ ਗਿਆ ਹੈ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਨੂੰ ਮਜ਼ਬੂਤ ਬਣਾਉਂਦੀਆਂ ਹਨ | ਸੀ.ਈ.ਓ ਭਾਵਨਾ ਪੋਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਹਮੇਸ਼ਾ ਬੱਚਿਆਂ ਨੂੰ ਨਵੀਂ ਸੋਚ ਅਤੇ ਰਚਨਾਤਮਕ ਸਿੱਖਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ |