15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਆੜ੍ਹਤੀਆ ਐਸੋਸੀਏਸ਼ਨ ਦੀ ਭਲਕੇ ਹੋ ਰਹੀ ਚੋਣ ਵਿੱਚ ਜਗਜੀਵਨ ਸਿੰਘ ਰਿੰਕੂ ਅਤੇ ਸੁਖਵਿੰਦਰ ਸੁੱਖਾ ਦਰਮਿਆਨ ਮੁਕਾਬਲਾ <br/>

ਅਜੀਤ ਡੈਸਕ 31-03-2026
ਸੰਗਰੂਰ, 30 ਮਾਰਚ (ਧੀਰਜ ਪਸ਼ੌਰੀਆ)-ਆੜ੍ਹਤੀਆ ਐਸੋਸੀਏਸ਼ਨ ਸੰਗਰੂਰ ਦੀ ਪ੍ਰਧਾਨਗੀ ਲਈ ਚੋਣ 01 ਅਪ੍ਰੈਲ ਨੂੰ ਹੋਣ ਜਾ ਰਹੀ ਹੈ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਮੌਜੂਦਾ ਪ੍ਰਧਾਨ ਸਿਸ਼ਨ ਕੁਮਾਰ ਤੁੰਗਾਂ ਨੇ ਦੱਸਿਆ ਕਿ ਇਸ ਚੋਣ ਲਈ ਬਣਾਈ ਗਈ ਕਮੇਟੀ ਵਿੱਚ ਕਮਲ ਮਿੱਤਲ, ਜਸਪਾਲ ਸਿੰਘ ਸਿੱਧੂ, ਜਸਵਿੰਦਰ ਸਿੰਘ, ਹਰਿੰਦਰ ਬਾਵਾ ਅਤੇ ਸਿਕੰਦਰ ਸਿੰਘ ਨੂੰ ਮੈਂਬਰ ਲਿਆ ਗਿਆ ਹੈ | ਪ੍ਰਧਾਨਗੀ ਲਈ ਜਗਜੀਵਨ ਸਿੰਘ ਰਿੰਕੂ ਅਤੇ ਸੁਖਵਿੰਦਰ ਸਿੰਘ ਸੁੱਖਾ ਦਰਮਿਆਨ ਮੁਕਾਬਲਾ ਹੈ | ਆੜ੍ਹਤੀਆ ਐਸੋਸੀਏਸ਼ਨ ਦੇ ਕੁੱਲ 156 ਮੈਂਬਰ ਹਨ ਜੋ ਵੋਟ ਪਾਉਣ ਦੇ ਹੱਕਦਾਰ ਹਨ! ਵੋਟਾਂ ਪਾਉਣ ਦਾ ਕੰਮ ਮਾਰਕੀਟ ਕਮੇਟੀ ਦਫ਼ਤਰ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਕੰਮਲ ਹੋਵੇਗਾ | ਵੋਟਾਂ ਪਾਏ ਜਾਣ ਦਾ ਕੰਮ ਮੁਕੰਮਲ ਹੋ ਜਾਣ ਤੋਂ ਬਾਅਦ ਤੁਰੰਤ ਗਿਣਤੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਨਤੀਜਾ ਐਲਾਨ ਦਿੱਤਾ ਜਾਵੇਗਾ | ਮੌਜੂਦਾ ਪ੍ਰਧਾਨ ਸੀਸ਼ਨ ਕੁਮਾਰ ਤੁੰਗਾਂ ਨੇ ਦੋਨਾਂ ਉਮੀਦਵਾਰਾਂ ਅਤੇ ਆੜ੍ਹਤੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਈਚਾਰ ਸਾਂਝ ਨੂੰ ਬਰਕਰਾਰ ਰੱਖਦਿਆਂ ਅਮਨ ਅਮਾਨ ਨਾਲ ਵੋਟਾਂ ਦਾ ਕੰਮ ਮੁਕੰਮਲ ਕਰਨ ਵਿੱਚ ਪੂਰਾ ਸਹਿਯੋਗ ਦੇਣ | ਇਸ ਮੌਕੇ ਅਕਾਊਾਟੈਂਟ ਯੂਨੀਅਨ ਦੇ ਪ੍ਰਧਾਨ ਧਰਮਿੰਦਰ ਤਿਵਾੜੀ ਵੀ ਮੌਜੂਦ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਸਹੂਲਤ ਨਹੀਂ ਬਲਕਿ ਸਿਹਤ ਸੁਰੱਖਿਆ ਦੀ ਢਾਲ ਬਣ ਚੁੱਕੀ ਹੈ-ਬੌਬੀ <br/> ਅਗਲੀ ਖ਼ਬਰ ਲਾਲ ਲਕੀਰ 'ਚ ਆਉਂਦੀਆਂ ਜ਼ਮੀਨਾਂ 'ਚ ਰਹਿੰਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਹਨ ਮਾਲਕੀ ਹੱਕ-ਡਾ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।