15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਕਿਲ੍ਹਾ ਭਰੀਆਂ ਦੀ ਜੰਮਪਲ ਪਾਇਲਟ ਬਣੀ ਗਗਨਦੀਪ ਕੌਰ ਦਾ ਪਿੰਡ ਪੁੱਜਣ 'ਤੇ ਕੀਤਾ ਸਨਮਾਨ <br/>

ਅਜੀਤ ਡੈਸਕ 31-03-2026
ਲੌਂਗੋਵਾਲ, 30 ਮਾਰਚ (ਸ.ਸ.ਖੰਨਾ, ਵਿਨੋਦ)-ਇੱਥੋਂ ਨੇੜਲੇ ਪਿੰਡ ਕਿਲ੍ਹਾ ਭਰੀਆਂ ਦੀ ਹੋਣਹਾਰ ਲੜਕੀ ਗਗਨਦੀਪ ਕੌਰ ਪਾਇਲਟ ਬਣੀ ਹੈ | ਜੋ ਕਿ ਪਾਇਲਟ ਬਣਨ ਤੋ ਬਾਅਦ ਪਹਿਲੀ ਵਾਰ ਆਪਣੇ ਪੁੱਜਣ ਤੇ ਲੋਕਾਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ ਅਤੇ ਇਲਾਕੇ ਅੰਦਰ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਹੀ ਇਸ ਲੜਕੀ ਨੇ ਆਪਣੇ ਜ਼ਿਲ੍ਹਾ ਸੰਗਰੂਰ ਦਾ ਨਾਂਅ ਵੀ ਰੌਸ਼ਨ ਕੀਤਾ ਹੈ | ਗਗਨਦੀਪ ਕੌਰ ਦੇ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਵਲੋਂ ਸਨਮਾਨ ਕੀਤਾ ਗਿਆ | ਉੱਥੇ ਹੀ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਘਰ ਪਹੁੰਚ ਕੇ ਇਸ ਲੜਕੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਦੀਆ ਕੁੜੀਆਂ ਕਿਸੇ ਨਾਲੋਂ ਘੱਟ ਨਹੀਂ ਹਨ ਅਤੇ ਹਰ ਖੇਤਰ ਦੇ ਵਿਚ ਕੁੜੀਆਂ ਬਹੁਤ ਮੱਲਾਂ ਮਾਰ ਰਹੀਆਂ ਹਨ | ਇਸ ਤਰ੍ਹਾਂ ਪਿੰਡਾਂ ਵਿਚੋਂ ਆਮ ਪਰਿਵਾਰਾਂ ਚੋਂ ਉੱਠ ਕੇ ਅੱਜ ਪੂਰੀ ਦੁਨੀਆਂ ਦੇ ਵਿਚ ਵੱਡੇ ਵੱਡੇ ਅਹੁਦਿਆਂ ਤੇ ਆਪਣੀਆਂ ਸੇਵਾਵਾਂ ਨਿਭਾ ਰਹੀਆਂ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ, ਸਤਿਗੁਰ ਸਿੰਘ ਰਤੋਕੇ, ਕੋਮਲਪ੍ਰੀਤ ਸਿੰਘ ਧਨੌਲਾ, ਅਰਸ਼ਦੀਪ ਸਿੰਘ, ਸਪਿੰਦਰ ਸਿੰਘ, ਬਿੰਦਰ ਸਿੰਘ ਲਵੀ, ਸ਼ਾਹਬਾਜ ਸਿੰਘ ਲੌਂਗੋਵਾਲ, ਨਵਦੀਪ ਸਿੰਘ ਲੌਂਗੋਵਾਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਹਿਕਪ੍ਰੀਤ ਸਿੰਘ ਚੀਮਾ ਬਣੇ ਆਪ ਦੇ ਹਲਕਾ ਸੰਗਠਨ ਇੰਚਾਰਜ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਸਹੂਲਤ ਨਹੀਂ ਬਲਕਿ ਸਿਹਤ ਸੁਰੱਖਿਆ ਦੀ ਢਾਲ ਬਣ ਚੁੱਕੀ ਹੈ-ਬੌਬੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।