15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਇਕ ਔਰਤ ਤੇ ਦੋ ਵਿਅਕਤੀ ਚਿੱਟੇ ਸਮੇਤ ਕਾਬੂ <br/>

ਅਜੀਤ ਡੈਸਕ 31-03-2026
ਭਵਾਨੀਗੜ੍ਹ, 30 ਮਾਰਚ (ਲਖਵਿੰਦਰ ਪਾਲ ਗਰਗ)-ਪੁਲਿਸ ਵਲੋਂ ਬਲਿਆਲ ਰੋਡ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਦੀ ਤਲਾਸ਼ੀ ਲੈਣ ਦੌਰਾਨ 20 ਗ੍ਰਾਮ ਚਿੱਟਾ ਬਰਾਮਦ ਹੋਣ 'ਤੇ ਪੁਲਿਸ ਨੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ | ਇਸ ਸਬੰਧੀ ਸਬ-ਇੰਸਪੈਕਟਰ ਜਤਿੰਦਰ ਮਿੱਤਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵਲੋਂ ਬਲਿਆਲ ਰੋਡ 'ਤੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਪਿੰਡ ਰਾਮਪੁਰਾ ਵਾਲੀ ਸਾਈਡ ਤੋਂ ਆਉਂਦੀ ਇਕ ਕਾਰ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਆਪਣੀ ਗੱਡੀ ਨੂੰ ਵਾਪਸ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਗੱਡੀ ਬੰਦ ਹੋ ਗਈ | ਜਦੋਂ ਪੁਲਿਸ ਨੇ ਸ਼ੱਕ ਦੇ ਅਧਾਰਿਤ ਕਾਰ ਦੀ ਚੈਕਿੰਗ ਕੀਤੀ ਤਾਂ ਕਾਰ ਵਿਚੋਂ 20 ਗ੍ਰਾਮ ਚਿੱਟਾ ਬਰਾਮਦ ਹੋਇਆ | ਪੁਲਿਸ ਨੇ ਕਾਰ 'ਚ ਸਵਾਰ ਕਾਰਜ ਸਿੰਘ ਪੁੱਤਰ ਹਰਜਿੰਦਰ ਸਿੰਘ, ਹੁਸਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀਆਨ ਭਵਾਨੀਗੜ੍ਹ ਅਤੇ ਪੰਮੀ ਕੌਰ ਪਤਨੀ ਜਗਜੀਤ ਸਿੰਘ ਵਾਸੀ ਜੌਲੀਆ ਨੂੰ 20 ਗ੍ਰਾਮ ਚਿੱਟੇ ਸਮੇਤ ਕਾਬੂ ਕਰ ਕੇ ਉਕਤ ਔਰਤ ਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨਗਰ ਕੌਂਸਲ ਸੰਗਰੂਰ ਦੀ ਹਾਊਸ ਮੀਟਿੰਗ ਦੌਰਾਨ 28 'ਚੋਂ 22 ਮਤੇ ਹੋਏ ਪਾਸ , 4 ਨੂੰ ਕੀਤਾ ਰੱਦ ਅਤੇ 2 ਲੰਬਿਤ ਛੱਡੇ <br... ਅਗਲੀ ਖ਼ਬਰ 18 ਨੂੰ ਡਾਕਟਰ ਅੰਬੇਡਕਰ ਦਾ ਜਨਮ ਦਿਨ ਕਾਂਗਰਸ ਪਾਰਟੀ ਵੱਡੀ ਪੱਧਰ 'ਤੇ ਸੰਗਰੂਰ ਵਿਖੇ ਮਨਾਏਗੀ-ਸੁਧੀਰ ਚੌਧਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।