15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਐੱਸ.ਕੇ.ਐੱਮ ਗੈਰ-ਸਿਆਸੀ ਵਲੋਂ ਲੈਂਡਮਾਰਕ ਬੈਂਕ ਅੱਗੇ ਲਾਇਆ ਧਰਨਾ

ਅਜੀਤ ਡੈਸਕ 31-03-2026
ਸੁਨਾਮ ਊਧਮ ਸਿੰਘ ਵਾਲਾ, 30 ਮਾਰਚ (ਰੁਪਿੰਦਰ ਸਿੰਘ ਸੱਗੂ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਅੰਦਰ ਪਿੰਡ ਹਰੀ ਨੌਂ ਦੇ ਦੋ ਸਕੇ ਭਰਾਵਾਂ ਵੱਲੋਂ ਲੈਂਡਮਾਰਕ ਬੈਂਕ ਦੇ ਮੈਨੇਜਰ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਚ ਪਰਿਵਾਰ ਨੂੰ ਇਨਸਾਫ਼ ਦਵਾਉਣ ਤੇ ਲੈਂਡਮਾਰਕ ਬੈਂਕ ਵੱਲੋਂ ਕਰਜ਼ਾ ਨਾ ਮੋੜ ਸਕਣ ਵਾਲੇ 20 ਏਕੜ ਤੋਂ ਵੱਧ ਜ਼ਮੀਨ ਵਾਲੇ ਕਿਸਾਨਾਂ ਦੀ ਜ਼ਮੀਨ ਨਿਲਾਮ ਕਰਨ ਲਈ ਕੱਢੇ ਜਾ ਰਹੇ ਨੋਟਿਸਾਂ ਦੇ ਵਿਰੋਧ 'ਚ ਲੈਂਡਮਾਰਕ ਬੈਂਕ ਸੁਨਾਮ ਅੱਗੇ ਦੋ ਘੰਟੇ ਧਰਨਾ ਦੇ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਤੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਏਕਤਾ ਸਿੱਧੂਪੁਰ ਦੇ ਆਗੂ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ, ਰਣ ਸਿੰਘ ਚੱਠਾ, ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਬੀਕੇਯੂ ਏਕਤਾ ਮਲਵਈ ਦੇ ਆਗੂ ਰਾਮਪਾਲ ਸ਼ਰਮਾ ਸੁਨਾਮ ਨੇ ਕਿਹਾ ਕਿ ਪਿੰਡ ਹਰੀ ਨੌ ਦੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਵਾਲੇ ਦੋ ਸਕੇ ਭਰਾਵਾਂ ਨੇ ਲੈਂਡ ਮਾਰਕ ਬੈਂਕ ਤੋਂ 5 ਲੱਖ ਰੁਪਏ ਦਾ ਕਰਜ਼ਾ ਲਿਆ ਸੀ ਜੋ ਕਿ ਅੱਗੇ ਚੱਲ ਕੇ 17 ਲੱਖ ਤੋਂ ਵੀ ਜ਼ਿਆਦਾ ਦੀ ਰਕਮ ਉਨ੍ਹਾਂ ਨੂੰ ਵਾਪਸ ਕਰਨੀ ਪਈ ਤੇ ਇਸ ਕਰਜ਼ੇ ਨੂੰ ਉਤਾਰਨ ਲਈ ਉਨ੍ਹਾਂ ਨੂੰ ਆਪਣੀ ਥੋੜੀ ਜ਼ਮੀਨ ਵੀ ਵੇਚਣੀ ਪਈ ਪਰ ਫਿਰ ਵੀ ਬੈਂਕ ਮੈਨੇਜਰ ਵੱਲੋਂ ਪ੍ਰੇਸ਼ਾਨ ਕਰਨ ਕਰ ਕੇ ਦੋਵਾਂ ਨੇ ਖ਼ੁਦਕੁਸ਼ੀ ਕਰ ਲਈ, ਜਿਸ ਦੇ ਲਈ ਸਿੱਧੇ ਤੌਰ ਤੇ ਮੈਨੇਜਰ ਜ਼ਿੰਮੇਵਾਰ ਹੈ, ਇਸ ਲਈ ਪੰਜਾਬ ਸਰਕਾਰ ਨੂੰ ਫ਼ੌਰੀ ਤੌਰ ਤੇ ਉਸ ਮੈਨੇਜਰ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰਨਾ ਚਾਹੀਦਾ ਹੈ ਤੇ ਨਾਲ ਹੀ ਉਨ੍ਹਾਂ ਮਿ੍ਤਕ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰ ਕੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਵਿੱਤੀ ਸਹਾਇਤਾ ਦੇਣੀ ਚਾਹੀਦੀ ਹੈ | ਇਸ ਮੌਕੇ ਕਸ਼ਮੀਰ ਸਿੰਘ ਉਗਰਾਹਾਂ, ਕਰਮ ਸਿੰਘ ਨਮੋਲ, ਜੱਗੀ ਸਿੰਘ ਗੰਢੂਆਂ, ਗੁਰਚਰਨ ਸਿੰਘ ਨਮੋਲ, ਗੁਰਮੇਲ ਸਿੰਘ ਸ਼ਾਹਪੁਰ ਕਲਾਂ, ਮਦਨ ਦਾਸ ਮਹਿਲਾ, ਦਲੇਲ ਸਿੰਘ ਚੱਠਾ, ਹਰਵਿੰਦਰ ਸਿੰਘ ਭੋਲਾ ਨੀਲੋਵਾਲ, ਕਾਲਾ ਸਿੰਘ ਮਹਿਲਾ, ਮੇਜਰ ਸਿੰਘ ਬਾਲਦ ਕਲਾਂ, ਸੁਬੇਗ ਸਿੰਘ ਤੂਰੀ, ਨਾਇਬ ਸਿੰਘ ਨਦਾਮਪੁਰ, ਦੇਵ ਸਿੰਘ ਖਡਿਆਲ, ਦਰਸ਼ਨ ਸਿੰਘ ਛਾਜਲਾ, ਭਗਵੰਤ ਸਿੰਘ ਮੈਦੇਵਾਸ, ਪ੍ਰੀਤਮ ਸਿੰਘ ਜਵੰਧਾਂ, ਭੋਲਾ ਸਿੰਘ ਸ਼ਾਹਪੁਰ ਕਲਾਂ, ਹਰਬੰਸ ਸਿੰਘ ਖਡਿਆਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਨੌਜਵਾਨ ਦੇ ਕਤਲ ਮਾਮਲੇ 'ਚ 11 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਨਗਰ ਕੌਂਸਲ ਸੰਗਰੂਰ ਦੀ ਹਾਊਸ ਮੀਟਿੰਗ ਦੌਰਾਨ 28 'ਚੋਂ 22 ਮਤੇ ਹੋਏ ਪਾਸ , 4 ਨੂੰ ਕੀਤਾ ਰੱਦ ਅਤੇ 2 ਲੰਬਿਤ ਛੱਡੇ <br...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।