ਅਹਿਮਦਗੜ੍ਹ, 30 ਮਾਰਚ (ਸੁਖਜੀਤ ਸਿੰਘ ਖੇੜਾ)-ਸ਼ਹਿਰ ਦੇ ਵਾਲੀਆ ਹਸਪਤਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਪੋ੍ਰ. ਜਸਵੰਤ ਸਿੰਘ ਗੱਜਣਮਾਜਰਾ ਨੇ ਰੀਬਨ ਕੱਟ ਕੇ ਹਸਪਤਾਲ ਦਾ ਉਦਘਾਟਨ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂਕੇ ਦੇ ਪ੍ਰਧਾਨ ਕਮਲ ਧਾਲੀਵਾਲ, ਨਗਰ ਕੌਂਸਲ ਪ੍ਰਧਾਨ ਵਿੱਕੀ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਕਮਲਜੀਤ ਸਿੰਘ ਉਭੀ, ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਕੌਂਸਲਰ ਵਿੱਕੀ ਟੰਡਨ, ਅਵਤਾਰ ਸਿੰਘ ਜੱਸਲ, ਤਰਲੋਚਨ ਸਿੰਘ ਚਾਪੜਾ, ਰਿੰਕੂ ਗਰਗ, ਗੁਰਸੇਵਕ ਸਿੰਘ ਬਾਬਾ, ਸੁਖਦੇਵ ਸਿੰਘ ਵਾਲੀਆ, ਜਗਤਾਰ ਕੌੜਾ ਅਤੇ ਸ਼ਹਿਰ ਦੀਆਂ ਨਾਮਵਰ ਹਸਤੀਆਂ ਨੇ ਆਪਣੀ ਹਾਜ਼ਰੀ ਲਗਵਾਈ | ਡਾ. ਪਰਮਿੰਦਰ ਵਾਲੀਆ ਅਤੇ ਸਮੂਹ ਪਰਿਵਾਰ ਵੱਲੋਂ ਆਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |