16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੁਰਮਤਿ ਸਮਾਗਮ ਸ਼ੁਰੂ, ਅੰਮਿ੍ਤ ਸੰਚਾਰ 4 ਅਪ੍ਰੈਲ ਅਤੇ ਮਹਾਨ ਨਗਰ ਕੀਰਤਨ 5 ਅਪ੍ਰੈਲ ਨੂੰ-ਜੰਡਾਲੀ ਵਾਲ਼ੇ <br/>

ਅਜੀਤ ਡੈਸਕ 31-03-2026
ਅਹਿਮਦਗੜ੍ਹ, 30 ਮਾਰਚ (ਸੁਖਜੀਤ ਸਿੰਘ ਖੇੜਾ)-ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਵਲੋਂ ਉੱਘੇ ਸਿੱਖ ਵਿਦਵਾਨ ਅਤੇ ਸੰਸਥਾ ਦੇ ਮੁੱਖ ਸੇਵਾਦਾਰ ਗਿਆਨੀ ਗਗਨਦੀਪ ਸਿੰਘ ਨਿਰਮਲੇ (ਜੰਡਾਲੀ ਵਾਲ਼ੇ) ਦੀ ਰਹਿਨੁਮਾਈ ਹੇਠ, ਨਗਰ ਪੰਚਾਇਤ, ਐਨਆਰਆਈ ਤੇ ਇਲਾਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 15 ਭਗਤਾਂ ਦੀ ਯਾਦ ਤੇ ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਨੂੰ ਸਮਰਪਿਤ 21ਵਾਂ ਸਾਲਾਨਾ ਗੁਰਮਤਿ ਸਮਾਗਮ ਅੱਜ ਤੋਂ ਸ਼ੁਰੂ ਹੋ ਗਿਆ ਹੈ ਜੋ ਕਿ 5 ਅਪ੍ਰੈਲ ਤੱਕ ਚੱਲੇਗਾ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਗਗਨਦੀਪ ਸਿੰਘ ਨਿਰਮਲੇ (ਜੰਡਾਲੀ ਵਾਲ਼ੇ) ਨੇ ਦੱਸਿਆ ਕਿ ਅੱਜ ਤੋਂ 4 ਅਪ੍ਰੈਲ ਤੱਕ ਰੋਜ਼ਾਨਾ ਸ਼ਾਮ ਨੂੰ 7 ਵਜੇ ਤੋਂ 8 ਵਜੇ ਤੱਕ ਕਥਾ ਕੀਰਤਨ ਪ੍ਰਵਾਹ ਹੋਵੇਗਾ | 4 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਸਵੇਰੇ 7 ਵਜੇ ਮਹਾਨ ਅੰਮਿ੍ਤ ਸੰਚਾਰ ਹੋਵੇਗਾ ਜਿਸ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਦਾ ਜਥਾ ਖੰਡੇ ਬਾਟੇ ਦੀ ਪਾਹੁਲ ਛਕਾਉਣ ਵਾਸਤੇ ਪਹੁੰਚੇਗਾ | ਉਨ੍ਹਾਂ ਕਿਹਾ ਅੰਮਿ੍ਤ ਅਭਿਲਾਖੀ ਸਵੇਰੇ 7 ਵਜੇ ਕੇਸੀ ਇਸ਼ਨਾਨ ਕਰ ਕੇ ਨਿਰਮਲ ਆਸ਼ਰਮ ਜੰਡਾਲੀ ਖੁਰਦ (ਅਹਿਮਦਗੜ੍ਹ) ਵਿਖੇ ਪਹੁੰਚਣ | 5 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਕਥਾ ਵਿਚਾਰਾਂ ਤੇ ਸ਼ਬਦ ਕੀਰਤਨ ਹੋਵੇਗਾ | ਉਪਰੰਤ ਇਸ ਦਿਨ ਹੀ ਸਵੇਰੇ 10 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ | ਜਿਸ 'ਚ ਵੱਖ-ਵੱਖ ਸੰਪਰਦਾਵਾਂ ਦੇ ਮਹਾਂਪੁਰਸ਼, ਪੰਥ ਦੇ ਮਹਾਨ ਰਾਗੀ ਢਾਡੀ ਤੇ ਕਵੀਸ਼ਰੀ ਜੱਥੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ 'ਇੱਕ ਹੋਰ ਰੇਪ ਕੇਸ' ਉੱਪਰ ਗੋਸ਼ਟੀ ਸਮਾਗਮ 5 ਨੂੰ ਅਗਲੀ ਖ਼ਬਰ ਅਰਵਿੰਦ ਖੰਨਾ ਦੀ ਅਗਵਾਈ ਹੇਠ ਦਰਜਨਾਂ ਆਗੂਆਂ ਵੱਲੋਂ ਅਕਾਲੀ ਦਲ 'ਚ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।