16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਕੂਲ ਦਾ ਹੋਇਆ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 31-03-2026
ਜਖੇਪਲ, 30 ਮਾਰਚ (ਮੇਜਰ ਸਿੰਘ ਸਿੱਧੂ)-ਸਰਕਾਰੀ ਮਿਡਲ ਸਕੂਲ ਦੌਲਾ ਸਿੰਘ ਵਾਲਾ ਵਿਖੇ ਸਾਲਾਨਾ ਇਨਾਮ ਵੰਡ ਤੇ ਅਧਿਆਪਕ, ਮਾਪੇ ਮਿਲਣੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਛੇਵੀਂ ਤੇ ਸੱਤਵੀਂ ਜਮਾਤ 'ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਤੋਂ ਇਲਾਵਾ ਸਕੂਲ ਵਿਚੋਂ ਸਾਰਾ ਸਾਲ ਛੁੱਟੀ ਨਾ ਲੈਣ ਵਾਲੇ ਚਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਪ੍ਰਸਿੱਧ ਸਮਾਜਸੇਵੀ ਭੁਪਿੰਦਰ ਸਿੰਘ ਪੱਪੂ ਵਲੋਂ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਚੰਗੇ ਸਥਾਨ ਹਾਸਲ ਕਰਨ ਵਾਲੀਆਂ ਲੜਕੀਆਂ ਜੋਤੀ ਕੌਰ ਅਤੇ ਜੈਸਮੀਨ ਕੌਰ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਦੀ ਰਸਮ ਸਰਪੰਚ ਗੁਰਪਿਆਰ ਸਿੰਘ ਅਤੇ ਭੁਪਿੰਦਰ ਸਿੰਘ ਪੱਪੂ ਵਲੋਂ ਕੀਤੀ ਗਈ | ਸਾਇੰਸ ਮਿਸਟ੍ਰੈਸ ਰੁਪਿੰਦਰ ਸ਼ਰਮਾ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਵਿਚ ਸਕੂਲ ਦੇ ਅੱਠਵੀਂ ਜਮਾਤ ਦੇ 17 ਵਿਦਿਆਰਥੀਆਂ ਵਿਚੋਂ 11 ਵਿਦਿਆਰਥੀ ਟੈਸਟ ਪਾਸ ਕਰਨ ਵਿਚ ਸਫਲ ਰਹੇ | ਪਿੰਡ ਦੀ ਪੰਚਾਇਤ ਨੇ ਸਕੂਲ ਲਈ ਇੱਕ ਵਾਟਰ ਕੂਲਰ ਭੇਟ ਕੀਤਾ | ਸਕੂਲ ਮੁਖੀ ਨੀਲਮ ਕੁਮਾਰ ਵਲੋਂ ਆਏ ਮਾਪਿਆਂ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰ ਪਰਸਨ ਹਰਦੀਪ ਕੌਰ ਅਤੇ ਮੈਂਬਰਾਂ ਨੇ ਵਿਦਿਆਰਥੀਆਂ ਦੀ ਹੋਂਸਲਾ ਅਫਜਾਈ ਕੀਤੀ | ਸਕੂਲ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਬਾ-ਕਮਾਲ ਪੇਸ਼ ਕੀਤੀ ਗਈ | ਇਸ ਮੌਕੇ ਪਿ੍ਥੀਪਾਲ ਸਿੰਘ, ਸਿੰਦਰਪਾਲ ਕੌਰ, ਆਸ਼ਾ ਰਾਣੀ, ਵਿਕਾਸ ਬਾਂਸਲ ਆਦਿ ਅਧਿਆਪਕ ਹਾਜ਼ਰ ਸਨ |
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਸਾਲਾਨਾ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।