ਸੰਦੌੜ, 30 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਮਾਡਰਨ ਕਾਲਜ ਖ਼ੁਰਦ ਦਾ ਡਿਪਲੋਮਾ ਇਨ ਨਰਸਿੰਗ ਅਸਿਸਟੈਂਟ ਦਾ ਭਾਗ ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਪ੍ਰਭਜੋਤ ਕੌਰ ਨੇ 600 ਵਿਚੋਂ 479 ਅੰਕ ਪ੍ਰਾਪਤ ਕਰਕੇ ਪਹਿਲਾ, ਰਵਰੀਨ ਕੌਰ ਨੇ 475 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਮਨਪ੍ਰੀਤ ਕੌਰ ਨੇ 473 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਕਾਲਜ ਦਾ ਮਾਣ ਸਨਮਾਨ ਵਧਿਆ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਹੀ ਪ੍ਰਾਪਤੀਆਂ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਭਿਆਚਾਰਕ ਅਤੇ ਖੇਡ ਗਤੀਵਿਧੀਆਂ ਵਿਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ | ਪਿ੍ੰਸੀਪਲ ਡਾ. ਸੁਖਵਿੰਦਰ ਕੌਰ ਨੇ ਕਾਲਜ ਦੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਨਤੀਜਾ ਹਾਸਲ ਕੀਤਾ ਹੈ | ਇਸ ਮੌਕੇ ਪਰਵਿੰਦਰ ਸਿੰਘ, ਪ੍ਰੋ. ਮਨਸਾ ਰਾਮ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਪ੍ਰਭਜੋਤ ਕੌਰ, ਪ੍ਰੋ. ਬਲਵਿੰਦਰ ਕੌਰ, ਪ੍ਰੋ. ਸੁਆਲਿਆਹ, ਪ੍ਰੋ. ਸੋਨੀਆ ਰਾਣੀ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਜਤਿੰਦਰਪਾਲ ਕੌਰ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ |