21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸ਼ੇਰਪੁਰ ਸੋਢੀਆਂ ਪ੍ਰਾਇਮਰੀ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਏ ਅਤੇ ਬੱਚਿਆਂ ਨੂੰ ਇਨਾਮ ਵੰਡੇ

ਅਜੀਤ ਡੈਸਕ 01-04-2026
ਧੂਰੀ, 31 ਮਾਰਚ (ਲਖਵੀਰ ਸਿੰਘ ਧਾਂਦਰਾ)-ਸਰਕਾਰੀ ਪ੍ਰਾਇਮਰੀ ਸਕੂਲ ਸ਼ੇਰਪੁਰ ਸੋਢੀਆਂ ਵਿਖੇ ਅੱਜ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਧਾਰਮਿਕ ਸਮਾਗਮ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਪਿੰਡ ਦੇ ਵਸਨੀਕਾਂ ਨੇ ਸ਼ਰਧਾ ਨਾਲ ਭਾਗ ਲਿਆ | ਸਮਾਗਮ ਦੀ ਅਗਵਾਈ ਮੁੱਖ ਅਧਿਆਪਕਾ ਪੂਜਾ ਗੁਪਤਾ ਜੀ ਵਲੋਂ ਕੀਤੀ ਗਈ | ਇਸ ਮੌਕੇ 'ਤੇ ਪਿੰਡ ਦੇ ਸਰਪੰਚ ਜਗਰਾਜ ਸਿੰਘ ਜੀ, ਸੀ.ਐੱਚ.ਟੀ. ਤੇਜਵਿੰਦਰ ਸਿੰਘ ਜੀ, ਅਧਿਆਪਕ ਹਰਵਿੰਦਰ ਸਿੰਘ ਜੀ, ਮੈਂਬਰ ਜਗਨੰਦਨ ਸਿੰਘ, ਲਾਭ ਸਿੰਘ, ਗੁਰਧਿਆਨ ਸਿੰਘ ਰਛਵੀਰ ਸਿੰਘ ਸੰਪੂਰਨ ਸਿੰਘ ਕਾਮਰੇਡ ਹਰਭਜਨ ਸਿੰਘ ਬੂਟਾ ਸਿੰਘ ਸ਼ਮਿੰਦਰ ਸਿੰਘ ਅਤੇ ਪਿੰਡ ਦੇ ਹੋਰ ਮਾਣਯੋਗ ਮੈਂਬਰ ਵੀ ਹਾਜ਼ਰ ਰਹੇ | ਇਸ ਦੌਰਾਨ ਵਿਦਿਆਰਥੀਆਂ ਦੀ ਉਤਕਿ੍ਸ਼ਟ ਪ੍ਰਦਰਸ਼ਨ ਦੀ ਖੁਸ਼ੀ ਵਿਚ ਉਨ੍ਹਾਂ ਨੂੰ ਇਨਾਮ ਵੰਡੇ ਗਏ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਅੰਤ ਵਿਚ ਸਮੂਹ ਹਾਜ਼ਰੀਨ ਨੂੰ ਵਧਾਈਆਂ ਦਿੱਤੀਆਂ ਗਈਆਂ |
ਪਿਛਲੀ ਖ਼ਬਰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਇਜਲਾਸ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਐੱਸ.ਕੇ.ਐੱਮ. ਗ਼ੈਰ-ਸਿਆਸੀ ਨੇ ਲੈਂਡਮਾਰਕ ਬੈਂਕ ਅੱਗੇ ਧਰਨਾ ਦੇ ਕੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।