21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੱਚੇ ਕਾਮੇ ਅੱਜ ਤੋਂ ਮਨਾਉਣਗੇ ਤਿੰਨ ਰੋਜ਼ਾ ਕਾਲਾ ਦਿਵਸ

ਅਜੀਤ ਡੈਸਕ 01-04-2026
ਸੰਗਰੂਰ, 31 ਮਾਰਚ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸਰਪ੍ਰਸਤ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਨੇ ਕਿਹਾ ਕਿ ਯੂਨੀਅਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹੈ ਪਰ ਸਰਕਾਰ ਮੰਗਾਂ ਦਾ ਹੱਲ ਕਰਨ ਦੀ ਬਜਾਇ ਜਬਰੀ ਉਨ੍ਹਾਂ ਦੀ ਆਵਾਜ਼ ਨੂੰ ਦਬਾਅ ਰਹੀ ਹੈ | ਇਸ ਦੇ ਰੋਸ ਵਜੋਂ 1 ਅਪ੍ਰੈਲ ਤੋਂ 3 ਅਪ੍ਰੈਲ ਤੱਕ ਪੰਜਾਬ ਪੱਧਰ ਉੱਤੇ ਜਥੇਬੰਦੀ ਕਾਲਾ ਦਿਵਸ ਮਨਾਏਗੀ | ਆਗੂਆਂ ਨੇ ਕਿਹਾ ਕਿ ਆਪ ਸਰਕਾਰ 4 ਸਾਲਾਂ ਤੋਂ ਮੰਗਾਂ ਦਾ ਹੱਲ ਕਰਨ ਦੀ ਬਜਾਇ ਕਮੇਟੀਆਂ ਗਠਿਤ ਕਰ ਕੇ ਸਮਾ ਟਪਾਉਣ ਦੀ ਰਾਜਨੀਤੀ ਉੱਤੇ ਚੱਲ ਰਹੀ ਹੈ | ਮੁੱਖ ਮੰਗਾਂ ਨਾਲ ਹੋਈ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਵਾਜਬ ਅਤੇ ਜਾਇਜ਼ ਮੰਨਿਆ ਗਿਆ ਸੀ ਅਤੇ 1 ਜੁਲਾਈ 2024 ਨੂੰ ਮੰਗਾਂ ਦਾ ਹੱਲ ਇੱਕ ਮਹੀਨੇ ਵਿੱਚ ਕਰਨ ਦਾ ਭਰੋਸਾ ਦਿੱਤਾ ਸੀ ਪਰ ਸਰਕਾਰ ਅਤੇ ਮੈਨੇਜਮੈਂਟ ਹਰ ਮੰਗ 'ਤੇ ਕਮੇਟੀ ਸਥਾਪਤ ਕਰ ਕੇ ਕੇਵਲ ਸਮਾਂ ਹੀ ਪੂਰਾ ਕਰ ਰਹੀ ਹੈ | ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਜੁਆਇੰਟ ਸਕੱਤਰ ਜਗਤਾਰ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਪ੍ਰਥਾ ਖ਼ਤਮ ਕਰਨ ਦੀ ਬਜਾਇ ਨਿੱਜੀਕਰਨ ਦੀ ਮਨਸਾ ਤਹਿਤ ਹੀ ਵਾਰ-ਵਾਰ ਕਿੱਲੋਮੀਟਰ ਬੱਸਾਂ ਦਾ ਟੈਂਡਰ ਲੈ ਕੇ ਸਰਕਾਰ ਵਾਰ-ਵਾਰ ਆ ਰਹੀ ਹੈ | ਹਰਕੇਸ਼ ਕੁਮਾਰ ਵਿੱਕੀ, ਹਰਪ੍ਰੀਤ ਸਿੰਘ ਸੋਢੀ, ਪ੍ਰਦੀਪ ਕੁਮਾਰ, ਰਣਜੀਤ ਸਿੰਘ ਨੇ ਕਿਹਾ ਕਿ ਸਰਕਾਰ ਅਤੇ ਮੈਨੇਜਮੈਂਟ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ ਪਾਸਾ ਵੱਟ ਰਹੀ ਹੈ | ਇਸ ਮੌਕੇ ਕੁਲਵੰਤ ਸਿੰਘ, ਸਤਨਾਮ ਸਿੰਘ, ਰੋਹੀ ਰਾਮ, ਜਤਿੰਦਰ ਸਿੰਘ ਦੀਦਾਰਗੜ੍ਹ, ਸਰਬਜੀਤ ਸਿੰਘ ਭੁੱਲਰ, ਹਰਜਿੰਦਰ ਸਿੰਘ, ਸੁੱਲਖਣ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਕੁਠਾਲਾ ਵਿਖੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ <br/> ਅਗਲੀ ਖ਼ਬਰ ਮੋਬਾਈਲਾਂ ਦੀ ਦੁਕਾਨ 'ਚ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।