21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪਿੰਡ ਕੁਠਾਲਾ ਵਿਖੇ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ <br/>

ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਕਰਵਾਏ ਸਮਾਗਮ ਦੌਰਾਨ ਮਿਸ਼ਨ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਸਮੇਤ ਸੰਗਤਾਂ ਗਤਕੇ ਦਾ ਜੌਹਰ ਵੇਖਦੀਆਂ ਹੋਈਆਂ ਅਤੇ ਘੋੜ ਸਵਾਰ ਆਪਣੇ ਕਰਤੱਬ ਦਿਖਾਉਂਦੇ ਹੋਏ | ਤਸਵੀਰ: ਜਸਵੀਰ ਸਿੰਘ ਜੱਸੀ <br/> 01-04-2026
ਸੰਦੌੜ, 31 ਮਾਰਚ (ਜਸਵੀਰ ਸਿੰਘ ਜੱਸੀ)-ਨਵਾਬ ਸ਼ਾਹੀ ਰਿਆਸਤ ਮਲੇਰਕੋਟਲਾ ਦੇ ਇਤਿਹਾਸਿਕ ਪਿੰਡ ਫ਼ਿਰੋਜਪੁਰ ਕੁਠਾਲਾ ਵਿਖੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਸਿੱਖੀ ਦਾ ਪ੍ਰਤੀਕ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਮਨਾਉਣ ਉਪਰੰਤ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਸ੍ਰੀ ਦਮਦਮਾ ਸਾਹਿਬ ਵਿਖੇ ਜਾਂਦੇ ਸਮੇਂ ਰਸਤੇ ਵਿੱਚ ਵੱਡੇ ਘੱਲੂਘਾਰਾ ਦੇ ਮਹਾਨ ਸ਼ਹੀਦ ਬਾਬਾ ਸੁਧਾ ਸਿੰਘ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਪਿੰਡ ਕੁਠਾਲਾ ਵਿਖੇ ਗੁਰਦੁਆਰਾ ਸਾਹਿਬ ਵਿਖੇ ਠਿਰਾਓ ਕੀਤਾ | ਇਸ ਦੇ ਨਾਲ ਹੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਦੀ ਦੇਖ-ਰੇਖ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ | ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆਂ ਕਿ ਨਿਹੰਗ ਸਿੰਘਾਂ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਦੇ ਮੌਜੂਦਾ ਮੁਖੀ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਤੇ ਬਾਬਾ ਜੰਗੀਰ ਸਿੰਘ ਦੀ ਯੋਗ ਅਗਵਾਈ ਹੇਠ ਹਜ਼ੂਰੀ ਗ੍ਰੰਥੀ ਮਹੰਤ ਤਰਲੋਚਨ ਸਿੰਘ (ਬਾਬਾ ਬਕਾਲਾ) ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਸ੍ਰੀ ਸਰਬ-ਲੋਹ ਗ੍ਰੰਥ ਸਾਹਿਬ ਦੇ ਪੂਰਨ ਭੋਗ ਪਾਏ ਗਏ | ਹਜ਼ੂਰੀ ਗ੍ਰੰਥੀ ਮਹੰਤ ਤਰਲੋਚਨ ਸਿੰਘ ਬਾਬਾ ਬਕਾਲਾ ਨੇ ਕਥਾ ਵਿਚਾਰਾਂ ਰਾਹੀਂ ਸ੍ਰੀ ਸਰਬ-ਲੋਹ ਗ੍ਰੰਥ ਸਾਹਿਬ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੁੜਨ ਅਤੇ ਅੰਮਿ੍ਤਧਾਰੀ ਬਣਨ ਲਈ ਪ੍ਰੇਰਿਆ | ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਨਿਹੰਗ ਸਿੰਘਾਂ, ਭੁਜੰਗੀ ਸਿੰਘਾਂ ਵੱਲੋਂ ਘੋੜ ਸਵਾਰੀ ਤੇ ਗਤਕੇ ਦੇ ਜੌਹਰ ਦਿਖਾ ਕੇ ਖਿੱਚਦਾ ਕੇਂਦਰ ਬਣੇ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਬਾਬਾ ਜੋਗਾ ਸਿੰਘ ਅਤੇ ਦਲ ਪੰਥ ਦੇ ਸਾਰੇ ਸਿੰਘਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਜਗਦੇਵ ਸਿੰਘ ਚਹਿਲ, ਮਨਪ੍ਰੀਤ ਸਿੰਘ ਪੰਨੂ, ਮਨਪ੍ਰੀਤ ਸਿੰਘ ਮਨੂ, ਮਾਸਟਰ ਗੁਰਮੀਤ ਸਿੰਘ ਸੰਧੂ, ਹਰਵਿੰਦਰ ਸਿੰਘ ਚਹਿਲ, ਜਗਦੀਪ ਸਿੰਘ ਜੋਨੀ ਚਹਿਲ, ਗੁਰਦੀਪ ਸਿੰਘ ਚਹਿਲ, ਤੇਜਿੰਦਰ ਸਿੰਘ ਚਹਿਲ, ਨਰਿੰਦਰਜੀਤ ਸਿੰਘ ਨੋਨਾ, ਜਥੇਦਾਰ ਸ਼ਿੰਗਾਰਾ ਸਿੰਘ ਚਹਿਲ, ਬਾਬਾ ਦਰਸ਼ਨ ਸਿੰਘ ਚਹਿਲ, ਨਾਨਕਜੀਤ ਸਿੰਘ ਜਗਦਿਓ, ਪਰਮਵੀਰ ਸਿੰਘ ਚਹਿਲ, ਸਤਬੀਰ ਸਿੰਘ, ਗੁਰਜੰਟ ਸਿੰਘ, ਜਥੇਦਾਰ ਰੂਪ ਸਿੰਘ, ਸੇਵਾਦਾਰ ਨਰੰਗ ਸਿੰਘ ਤੋਂ ਇਲਾਵਾ ਬੇਅੰਤ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮੁਹੰਮਦ ਮੁਸਤਫ਼ਾ ਦੇ ਪਰਿਵਾਰ ਨੇ ਆਪਣੇ ਬੇਟੇ ਦੀ ਯਾਦ ਵਿਚ ਐਂਬੂਲੈਂਸ ਦੇਣ ਦਾ ਵਾਅਦਾ ਨਿਭਾਇਆ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼, ਪਨਬੱਸ, ਪੀ.ਆਰ.ਟੀ.ਸੀ. ਕੱਚੇ ਕਾਮੇ ਅੱਜ ਤੋਂ ਮਨਾਉਣਗੇ ਤਿੰਨ ਰੋਜ਼ਾ ਕਾਲਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।