21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਵਿਧਾਇਕ ਪ੍ਰੋ. ਗੱਜਣਮਾਜਰਾ ਦੇ ਯਤਨਾਂ ਸਦਕਾ ਲੋਕਾਂ ਦੀ ਮੰਗ ਨੂੰ ਪਿਆ ਬੂਰ <br/>

ਅਜੀਤ ਡੈਸਕ 01-04-2026
ਅਮਰਗੜ੍ਹ, 31 ਮਾਰਚ (ਜਤਿੰਦਰ ਮੰਨਵੀ)-ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਦਰਜਨਾਂ ਪਿੰਡਾਂ ਦੀ ਜੀਵਨ-ਰੇਖਾ ਮੰਨੀ ਜਾਣ ਵਾਲੀ ਅਮਰਗੜ੍ਹ-ਜੋੜੇਪੁਲ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਲੰਬੇ ਸਮੇਂ ਤੋਂ ਨਰਕ ਭਰੀ ਜ਼ਿੰਦਗੀ ਹੰਢਾ ਰਹੇ ਰਾਹਗੀਰਾਂ ਅਤੇ ਸਥਾਨਕ ਨਿਵਾਸੀਆਂ ਦੀ ਇਸ ਜਾਇਜ਼ ਮੰਗ ਨੂੰ ਆਖ਼ਰਕਾਰ ਬੂਰ ਪੈ ਗਿਆ | ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਯਤਨਾਂ ਸਦਕਾ ਇਸ ਸੜਕ ਦੀ ਦਸ਼ਾ ਸੁਧਾਰਨ ਲਈ ਲੁੱਕ-ਬਜਰੀ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਹ ਅਹਿਮ ਸੜਕ ਮਾਲੇਰਕੋਟਲਾ-ਪਟਿਆਲਾ ਹਾਈਵੇ ਅਤੇ ਮਾਲੇਰਕੋਟਲਾ-ਖੰਨਾ ਹਾਈਵੇ ਨੂੰ ਆਪਸ 'ਚ ਜੋੜਨ ਵਾਲੀ ਇੱਕ ਮੁੱਖ ਕੜੀ ਹੈ | ਪਿਛਲੇ ਕਾਫੀ ਸਮੇਂ ਤੋਂ ਇਹ ਸੜਕ ਪੂਰੀ ਤਰ੍ਹਾਂ ਟੁੱਟ ਚੁੱਕੀ ਸੀ ਅਤੇ ਫੁੱਟ-ਫੁੱਟ ਡੂੰਘੇ ਪਏ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਸਨ | ਮੀਂਹ ਦੇ ਦਿਨਾਂ ਵਿਚ ਸਥਿਤੀ ਹੋਰ ਵੀ ਬਦਤਰ ਹੋ ਜਾਂਦੀ ਸੀ, ਜਿਸ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਮੰਡੀ ਬੋਰਡ ਦੇ ਜੇ.ਈ. ਬਲਜੀਤ ਸਿੰਘ ਅਤੇ ਬਚਿੱਤਰ ਸਿੰਘ ਨੇ ਜਾਣਕਾਰੀ ਦੱਸਿਆ ਕਿ ਲਗਭਗ 16 ਕਿੱਲੋਮੀਟਰ ਲੰਬੀ ਇਸ 18 ਫੁੱਟੀ ਸੜਕ ਉੱਤੇ ਪ੍ਰੀ-ਮਿਕਸ ਪਾਉਣ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਉੱਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਕੰਮ ਇਸੇ ਹਫ਼ਤੇ ਦੇ ਅੰਤ ਤੱਕ ਮੁਕੰਮਲ ਕਰ ਲਿਆ ਜਾਵੇਗਾ | ਸੜਕ ਨਿਰਮਾਣ 'ਚ ਤੇਜ਼ੀ ਲਿਆਉਣ ਦਾ ਮੁੱਖ ਮਕਸਦ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਲਿਜਾਉਣ ਸਮੇਂ ਹੋਣ ਵਾਲੀ ਖੱਜਲ-ਖੁਆਰੀ ਤੋਂ ਬਚਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |ਦੂਜੇ ਪਾਸੇ ਇਲਾਕੇ ਦੇ ਲੋਕਾਂ ਨੇ ਸੜਕ ਤੇ ਪਾਈ ਜਾ ਰਹੀ ਲੁੱਕ-ਬਜਰੀ ਦੀ ਮੋਟਾਈ ਨੂੰ ਵੇਖਦਿਆਂ ਸੰਤੁਸ਼ਟੀ ਪ੍ਰਗਟਾਈ ਹੈ ਅਤੇ ਕਿਹਾ ਹੈ ਅਜਿਹਾ ਪਹਿਲੀ ਵਾਰ ਵੇਖਣ ਨੂੰ ਮਿਲਿਆ ਹੈ, ਜਿਸ ਨਾਲ ਉਮੀਦ ਹੈ ਕਿ ਇਹ ਸੜਕ ਆਉਣ ਵਾਲੇ ਲੰਬੇ ਸਮੇਂ ਤੱਕ ਨਹੀਂ ਟੁੱਟੇਗੀ | ਲੋਕਾਂ ਨੇ ਇਸ ਕਦਮ ਲਈ ਵਿਧਾਇਕ ਪ੍ਰੋ. ਗੱਜਣਮਾਜਰਾ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਰਕਾਰ ਦੀ ਚਾਰ ਸਾਲ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਲੈ ਕੇ ਸਾਰੋ, ਰੂਪਾਹੇੜੀ, ਫਤਿਹਗੜ੍ਹ ਛੰਨਾ, ਹਰਕਿਸ਼ਨਪੁਰਾ ਵਿਖੇ ਮੀ... ਅਗਲੀ ਖ਼ਬਰ ਸਮਾਣਾ ਟਾਵਰ ਮੋਰਚੇ ਲਈ ਸਾਬਕਾ ਸੈਨਿਕਾਂ ਦਾ ਕਾਫ਼ਲਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।