21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਕਾਰ ਦੀ ਚਾਰ ਸਾਲ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਲੈ ਕੇ ਸਾਰੋ, ਰੂਪਾਹੇੜੀ, ਫਤਿਹਗੜ੍ਹ ਛੰਨਾ, ਹਰਕਿਸ਼ਨਪੁਰਾ ਵਿਖੇ ਮੀਟਿੰਗਾਂ

ਭਗਵੰਤ ਮਾਨ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਪੀ ਏ ਗੁਰਵਿੰਦਰ ਸਿੰਘ ਚੱਠਾ ਵਲੋਂ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੌਰਾਨ ਇੱਕ ਨੁਕੜ ਮੀਟਿੰਗ ਮੌਕੇ ਮੰਚ 'ਤੇ ਬੈਠੇ ਗੁਰਵਿੰਦਰ ਸਿੰਘ ਚੱਠਾ ਅਤੇ ਹੋਰ ਆਗੂ | ਤਸਵੀਰ: ਮੁਕੇਸ਼ ਕੁਮਾਰ <br/> 01-04-2026
ਸੰਗਰੂਰ, 31 ਮਾਰਚ (ਧੀਰਜ ਪਸੋਰੀਆ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਰਿਪੋਰਟ ਕਾਰਡ ਨੂੰ ਪਾਰਟੀ ਵਲੋਂ ਪੰਜਾਬ ਦੇ ਹਰ ਸ਼ਹਿਰ ਪਿੰਡ ਦੀਆਂ ਗਲੀਆਂ ਵਿਚ ਹਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ | ਇਸ ਦੇ ਚੱਲਦਿਆਂ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਪੀ ਏ ਗੁਰਵਿੰਦਰ ਸਿੰਘ ਚੱਠਾ ਨੇ ਪਿੰਡ ਸਾਰੋ, ਰੂਪਾਹੇੜੀ, ਫਤਿਹਗੜ੍ਹ ਛੰਨਾ ਅਤੇ ਹਰਕਿਸ਼ਨਪੁਰਾ ਵਿਖੇ ਲੋਕਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ | ਇਨ੍ਹਾਂ ਨੁੱਕੜ ਮੀਟਿੰਗਾਂ ਦੌਰਾਨ ਗੁਰਵਿੰਦਰ ਸਿੰਘ ਚੱਠਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਚਾਰ ਸਾਲਾਂ ਦੌਰਾਨ ਸੂਬੇ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ | ਪੰਜਾਬ ਦੀ ਸਕੂਲੀ ਸਿੱਖਿਆ ਅਤੇ ਸਿਹਤ ਸੇਵਾਵਾਂ ਵਿਚ ਕ੍ਰਾਂਤੀ ਆਈ ਹੈ ਜਿੱਥੇ ਪੰਜਾਬ ਦੇ ਵਿਦਿਆਰਥੀ ਦੇਸ਼ ਪੱਧਰੀ ਪ੍ਰੀਖਿਆਵਾਂ ਵਿਚ ਮੋਹਰੀ ਸਥਾਨ ਪ੍ਰਾਪਤ ਕਰਨ ਦੇ ਕਾਬਲ ਹੋਏ ਹਨ ਉੱਥੇ ਸਰਕਾਰ ਵਲੋਂ ਰਾਜ ਵਾਸੀਆਂ ਨੂੰ ਇੱਕ ਵਿਸ਼ਵ ਪੱਧਰੀ ਸਿਹਤ ਮਾਡਲ ਦਿੱਤਾ ਗਿਆ ਹੈ | ਹੁਣ ਪੰਜਾਬ ਦਾ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਸਾਲਾਨਾ ਸਿਹਤ ਬੀਮੇ ਨਾਲ ਕਵਰ ਹੈ, ਇਹ ਦੇਸ਼ ਵਿਚ ਇੱਕ ਵਿਲੱਖਣ ਸਕੀਮ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਤੋਂ ਸ਼ੁਰੂ ਹੋ ਕੇ ਅÏਰਤਾਂ ਨੂੰ 1000 ਮਹੀਨਾ ਅਤੇ ਦਲਿਤ ਅÏਰਤਾਂ ਨੂੰ 1500 ਰੁਪਈਆ ਮਹੀਨਾ ਦੇਣ ਤੱਕ ਦੇ ਸਭ ਵਾਅਦੇ ਪੂਰੇ ਕਰ ਦਿੱਤੇ ਗਏ ਹਨ | ਜਿੱਥੇ ਯੁੱਧ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਨੂੰ ਸਫਲਤਾ ਮਿਲ ਰਹੀ ਹੈ ਉੱਥੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿਚ ਸਿਖ਼ਰਾਂ ਤੇ ਲਿਜਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਦੇ ਸਾਰਥਿਕ ਨਤੀਜੇ ਮਿਲ ਰਹੇ ਹਨ | ਸੂਬਾ ਸਰਕਾਰ ਦੇ ਇਸ ਚਾਰ ਸਾਲਾਂ ਦੇ ਰਿਪੋਰਟ ਕਾਰਡ ਨੂੰ ਹਰ ਘਰ ਦੇ ਬੂਹੇ ਤੇ ਲੈ ਕੇ ਜਾਣ ਲਈ ਇੱਕ ਵੱਡੀ ਵਿਸ਼ਾਲ ਜਨਤਕ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਪੂਰਾ ਉਤਸ਼ਾਹ ਹੈ |

ਪਿਛਲੀ ਖ਼ਬਰ ਮੋਟਰਾਈਜ਼ਡ ਟਰਾਈ ਸਾਈਕਲ ਵੰਡ ਸਮਾਗਮ, ਮਨੁੱਖਤਾ ਦੀ ਸੇਵਾ ਵੱਲ ਇੱਕ ਕਦਮ-ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ ਅਗਲੀ ਖ਼ਬਰ ਵਿਧਾਇਕ ਪ੍ਰੋ. ਗੱਜਣਮਾਜਰਾ ਦੇ ਯਤਨਾਂ ਸਦਕਾ ਲੋਕਾਂ ਦੀ ਮੰਗ ਨੂੰ ਪਿਆ ਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।