21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੇਵਾ ਮੁਕਤੀ 'ਤੇ ਵਿਸ਼ੇਸ਼-ਪਿੰ੍ਰਸੀਪਲ ਰਿਹਾਨਾ ਨਕਵੀ <br/>

ਅਜੀਤ ਡੈਸਕ 01-04-2026
ਮਲੇਰਕੋਟਲਾ, 31 ਮਾਰਚ (ਮੁਹੰਮਦ ਹਨੀਫ਼ ਥਿੰਦ)-ਸਿੱਖਿਆ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੀ ਅਜ਼ੀਮ ਸ਼ਖ਼ਸੀਅਤ ਅਲ-ਫਲਾਹ ਪਬਲਿਕ ਸਕੂਲ ਮਲੇਰਕੋਟਲਾ ਦੇ ਪਿ੍ੰਸੀਪਲ ਸ੍ਰੀਮਤੀ ਰਿਹਾਨਾ ਨਕਵੀ ਨੇ ਅੱਜ ਆਪਣੇ ਸੇਵਾ ਮੁਕਤ ਹੋਣ ਤੇ ਵਿਦਾਇਗੀ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਸੰਸਥਾ ਨਾਲ 16 ਸਾਲਾਂ ਦਾ ਲੰਬਾ ਸਫ਼ਰ ਬਿਤਾਉਣਾ ਸਿਰਫ਼ ਇੱਕ ਨੌਕਰੀ ਹੀ ਨਹੀਂ ਹੈ, ਸਗੋਂ ਇੱਕ ਪੂਰਾ ਸਫ਼ਰ ਹੈ | ਸਿੱਖਣ-ਸਿਖਾਉਣ ਅਤੇ ਇੱਕ ਪਰਿਵਾਰ ਦਾ ਹਿੱਸਾ ਬਣਨ ਦੀ ਯਾਤਰਾ ਹੈ | ਅਲ-ਫਲਾਹ ਸਕੂਲ ਨਾਲ ਉਨ੍ਹਾਂ ਦਾ ਸਫ਼ਰ ਬਹੁਤ ਯਾਦਗਾਰੀ ਅਤੇ ਕੀਮਤੀ ਰਿਹਾ ਹੈ ਅਤੇ ਇਸ ਸੰਸਥਾ ਨਾਲ ਬਤੌਰ ਪਿ੍ੰਸੀਪਲ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹੋਏ, ਉਹ ਹਮੇਸ਼ਾ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਅਧਿਆਪਕਾਂ ਦੇ ਪੇਸ਼ੇਵਾਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ | ਵੱਖ-ਵੱਖ ਫੈਕਲਟੀ ਵਿਕਾਸ ਪ੍ਰੋਗਰਾਮ, ਆਧੁਨਿਕ ਸਿੱਖਿਆ ਵਿਧੀਆਂ ਨੂੰ ਲਾਗੂ ਕਰਨਾ ਅਤੇ ਇੱਕ ਸਕਾਰਾਤਮਿਕ ਵਿੱਦਿਅਕ ਵਾਤਾਵਰਨ ਦੀ ਸਿਰਜਣਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਦੇ ਮਜ਼ਬੂਤ ਸਮਰਥਨ ਅਤੇ ਵਿਸ਼ਵਾਸ ਨੇ ਉਨ੍ਹਾਂ ਨੂੰ ਇਸ ਸਫ਼ਰ ਦੇ ਹਰ ਕਦਮ 'ਤੇ ਮਜ਼ਬੂਤੀ ਦਿੱਤੀ ਹੈ | ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਉਨ੍ਹਾਂ ਦੀਆਂ ਸਭ ਤੋਂ ਵੱਡੀਆਂ ਪ੍ਰਾਪਤੀਆਂ ਰਹੀਆਂ ਹਨ |

ਪਿਛਲੀ ਖ਼ਬਰ ਨਤੀਜਾ ਰਿਹਾ 100 ਫ਼ੀਸਦੀ <br/> ਅਗਲੀ ਖ਼ਬਰ ਮੋਟਰਾਈਜ਼ਡ ਟਰਾਈ ਸਾਈਕਲ ਵੰਡ ਸਮਾਗਮ, ਮਨੁੱਖਤਾ ਦੀ ਸੇਵਾ ਵੱਲ ਇੱਕ ਕਦਮ-ਇੰਜੀਨੀਅਰ ਵਿਨਰਜੀਤ ਸਿੰਘ ਖਡਿਆਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।