ਮਲੇਰਕੋਟਲਾ, 31 ਮਾਰਚ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 5ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਮੈਡਮ ਰੁਖਸਾਨਾ ਪ੍ਰਵੀਨ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਰੁਬੀਨਾ ਪ੍ਰਵੀਨ ਪੁੱਤਰੀ ਮੁਹੰਮਦ ਨਜ਼ੀਰ ਨੇ 493/500 (98.6%) ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਤਸਮੀਆਂ ਪੁੱਤਰੀ ਅਕਰਮ ਅਲੀ ਨੇ 492/500 (98.4%) ਨਾਲ ਦੂਜਾ, ਜ਼ੀਨਤ ਪੁੱਤਰੀ ਮੁਹੰਮਦ ਨਿਸਾਰ ਨੇ 491/500 (98.2%) ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਬਾਕੀ ਸਾਰੇ ਵਿਦਿਆਰਥੀ ਵੀ 90 ਪ੍ਰਤੀਸ਼ਤ ਤੋਂ ਜ਼ਿਆਦਾ ਅੰਕਾਂ ਨਾਲ ਪਾਸ ਹੋਏ ਹਨ | ਇਸ ਮੌਕੇ ਡਾਇਰੈਕਟਰ ਮੁਹੰਮਦ ਅਸ਼ਰਫ ਨੇ ਇਸ ਦਾ ਸਿਹਰਾ ਬੱਚਿਆਂ, ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਇਸ ਕਾਮਯਾਬੀ ਲਈ ਸਾਰੇ ਬੱਚੇ, ਸਕੂਲ ਮੈਨੇਜਮੈਂਟ ਅਤੇ ਸਟਾਫ਼ ਵਧਾਈ ਦੇ ਪਾਤਰ ਹਨ |