21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਜਸਵਿੰਦਰ ਸਿੰਘ ਦੀਦਾਰਗੜ੍ਹ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 01-04-2026
ਸ਼ੇਰਪੁਰ, 31 ਮਾਰਚ (ਦਰਸ਼ਨ ਸਿੰਘ ਖੇੜੀ)-ਪਾਰਟੀ ਅੰਦਰ ਚੁਸਤੀ, ਫੁਰਤੀ ਅਤੇ ਦਰੁਸਤੀ ਲਿਆਉਣ ਦੇ ਲਈ 11-11 ਪਿੰਡਾਂ ਦੀ ਸਰਕਲ ਇਕਾਈਆਂ ਦਾ ਪੁਨਰਗਠਨ ਕਰ ਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ਼ ਜਥੇਦਾਰ ਨਾਥ ਸਿੰਘ ਹਮੀਦੀ ਨੇ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਜਸਵਿੰਦਰ ਸਿੰਘ ਦੀਦਾਰਗੜ੍ਹ ਦੀ ਤਾਜਪੋਸ਼ੀ ਸਮਾਗਮ ਸਮੇਂ ਦੀਦਾਰਗੜ੍ਹ ਵਿਖੇ ਬੋਲਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅੱਜ ਬਾਦਲ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਨੂੰ ਲੋਕੀਂ ਯਾਦ ਕਰ ਰਹੇ ਹਨ | ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਦਸ਼ਾ ਤੇ ਦਿਸ਼ਾ ਨੂੰ ਸੰਵਾਰਨ ਲਈ ਅਕਾਲੀ ਦਲ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ | ਇਸ ਮੌਕੇ ਸੀਨੀਅਰ ਅਕਾਲੀ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ 2027 ਦੀ ਤੀਬਰਤਾ ਨਾਲ ਉਡੀਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਦੀਦਾਰਗੜ੍ਹ ਦੀ ਨਿਯੁਕਤੀ ਨਾਲ ਉਨ੍ਹਾਂ ਦੇ ਰਾਜਨੀਤਕ ਤਜਰਬੇ ਤੋਂ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਜਸਵਿੰਦਰ ਸਿੰਘ ਦੀਦਾਰਗੜ੍ਹ ਨੂੰ ਪਾਰਟੀ ਦੇ ਆਗੂਆਂ ਨੇ ਸਿਰੋਪਾਓ ਬਖ਼ਸ਼ੀਸ਼ ਕਰ ਕੇ ਸਨਮਾਨਿਤ ਕੀਤਾ | ਜਸਵਿੰਦਰ ਸਿੰਘ ਦੀਦਾਰਗੜ੍ਹ ਨੇ ਬੋਲਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਰਹਾਂਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਜਨ ਸਿੰਘ ਸਾਬਕਾ ਚੇਅਰਮੈਨ, ਹਰਜਿੰਦਰ ਸਿੰਘ ਪ੍ਰਧਾਨ ਬੀ ਸੀ ਵਿੰਗ, ਜਗਦੇਵ ਸਿੰਘ ਬਧੇਸਾ ਸਰਕਲ ਪ੍ਰਧਾਨ ਪੰਜਗਰਾਈਆਂ, ਗ਼ਰੀਬ ਸਿੰਘ ਛੰਨਾਂ, ਬਲਵਿੰਦਰ ਸਿੰਘ ਬਾਦਸ਼ਾਹਪੁਰ, ਨਾਜ਼ਮ ਸਿੰਘ ਹੇੜੀਕੇ, ਹਰਜੀਤ ਸਿੰਘ ਦੀਦਾਰਗੜ੍ਹ ਪ੍ਰਧਾਨ ਗੁਰਦੁਆਰਾ ਕਮੇਟੀ, ਸੁਖਦੇਵ ਸਿੰਘ, ਸੁਖਚੈਨ ਸਿੰਘ ਘਨੌਰੀ, ਜਗਪਾਲ ਸਿੰਘ ਤੂਰ, ਜਗਸੀਰ ਸਿੰਘ ਥਿੰਦ, ਲਾਲ ਚੰਦ ਦੀਦਾਰਗੜ੍ਹ, ਦਰਸ਼ਨ ਸਿੰਘ ਦੀਦਾਰਗੜ੍ਹ, ਸੁਖਵਿੰਦਰ ਸਿੰਘ ਘਨੌਰੀ, ਨਰਿੰਦਰ ਸਿੰਘ ਬਧੇਸਾ, ਨਿਰਮਲ ਸਿੰਘ ਖੇੜੀ, ਕੁਲਵੰਤ ਸਿੰਘ ਜਗਦੇਵ, ਹਰਦੀਪ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਭਜਨ ਸਿੰਘ ਅਤੇ ਪ੍ਰਗਟ ਸਿੰਘ ਆਦਿ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਕਰਵਾਉਣ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਬੈੱਸਟ ਸਕੂਲ ਦਾ ਖ਼ਿਤਾਬ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਹੈਦਰ ਨਗਰ ਦੇ ਹਿੱਸੇ ਆਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।