21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਕਰਵਾਉਣ ਸੰਬੰਧੀ ਹੋਈ ਮੀਟਿੰਗ

ਅਜੀਤ ਡੈਸਕ 01-04-2026
ਸੰਦੌੜ, 31 ਮਾਰਚ (ਜਸਵੀਰ ਸਿੰਘ ਜੱਸੀ)-ਦਸਤਾਰ ਦੇ ਪ੍ਰਚਾਰ ਤੇ ਪਾਸਾਰ ਲਈ ਪਿਛਲੇ ਲੰਮੇ ਸਮੇਂ ਤੋਂ ਵਿਸ਼ਵ ਪੱਧਰ ਤੇ ਸੇਵਾਵਾਂ ਨਿਭਾ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਬਾਣੀ ਬਾਣੇ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਅਤੇ ਵੀ.ਐੱਸ.ਐੱਸ ਪ੍ਰੋਡਕਸ਼ਨ ਦੇ ਐਮ.ਡੀ ਅਨਮੋਲਦੀਪ ਸਿੰਘ ਸਹਿਮੀ ਸਾਂਝੇ ਤੌਰ 'ਤੇ ਵੱਲੋਂ ਆਉਣ ਵਾਲੇ ਦਿਨਾਂ ਵਿਚ ਮਾਝਾ, ਮਾਲਵਾ, ਦੁਆਬਾ ਦਸਤਾਰ ਐਵਾਰਡ ਕਰਵਾਇਆ ਜਾ ਰਿਹਾ ਹੈ | ਸਮਾਗਮ ਦੀ ਤਿਆਰੀ ਸੰਬੰਧੀ ਮੀਟਿੰਗ ਉਲੀਕੀ ਗਈ, ਜਿਸ ਦਾ ਮਕਸਦ ਨੌਜਵਾਨਾਂ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ ਤੇ ਆਪਣੇ ਅਮੀਰ ਸਿੱਖ ਵਿਰਸੇ ਸੰਬੰਧੀ ਚਾਨਣਾ ਪਾਉਣਾ ਹੈ, ਇਸ ਬਾਰੇ ਜਾਣਕਾਰੀ ਦਿੰਦਿਆਂ ਬਿਰਸਾ ਸੰਭਾਲ ਸਰਦਾਰੀ ਲਹਿਰ ਦੇ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਨੇ ਸਾਂਝੀ ਕਰਦਿਆਂ ਦੱਸਿਆ ਕਿ ਮਾਝਾ ਦਸਤਾਰ ਐਵਾਰਡ ਦੌਰਾਨ ਪੂਰੇ ਮਾਝੇ ਤੋਂ ਬੱਚਿਆਂ ਨੂੰ ਦਸਤਾਰ ਐਵਾਰਡ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇਗਾ, ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਮਾਝਾ ਮਾਲਵਾ ਤੇ ਦੁਆਬਾ ਖੇਤਰ ਵਿੱਚ ਵੱਖ ਵੱਖ ਥਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਦਸਤਾਰ ਐਵਾਰਡ ਕਰਵਾਏ ਜਾਣਗੇ ਜੇਤੂ ਬੱਚਿਆਂ ਨੂੰ ਹਜ਼ਾਰਾਂ ਦੇ ਨਗਦ ਇਨਾਮ ਭਾਗ ਲੈਣ ਵਾਲੇ ਸਾਰੇ ਬੱਚਿਆਂ ਵੀ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਵੱਖ ਵੱਖ ਸੰਪਰਦਾਵਾਂ ਸੰਤਾਂ ਮਹਾਂਪੁਰਸ਼ਾਂ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਵੀ ਵਿਸ਼ੇਸ਼ ਤੌਰ ਤੇ ਲਿਆ ਜਾਵੇਗਾ | ਨਾਲ ਹੀ ਸਮਾਜਿਕ ਧਾਰਮਿਕ ਅਤੇ ਦਸਤਾਰ ਖੇਤਰ ਦੀ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੱਖ ਵੱਖ ਐਵਾਰਡਾਂ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ | ਮੀਟਿੰਗ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਵੀ.ਐੱਸ.ਐੱਸ ਪ੍ਰੋਡਕਸ਼ਨ ਦੇ ਐਮ.ਡੀ ਅਨਮੋਲਦੀਪ ਸਿੰਘ ਸਹਿਮੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ਲਵਲੀ, ਹਰਵਿੰਦਰ ਸਿੰਘ ਅਮਰਗੜ੍ਹ, ਹਰਪ੍ਰੀਤ ਸਿੰਘ ਚੀਮਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੈਮੋਕਰੈਟਿਕ ਟੀਚਰਜ਼ ਫ਼ਰੰਟ ਬਲਾਕ ਲਹਿਰਾ ਅਤੇ ਬੀ.ਐੱਲ.ਓ. ਯੂਨੀਅਨ ਦਾ ਵਫ਼ਦ ਐੱਸ.ਡੀ.ਐੱਮ. ਲਹਿਰਾਗਾਗਾ ਨੂੰ ਮਿਲਿਆ <b... ਅਗਲੀ ਖ਼ਬਰ ਜਸਵਿੰਦਰ ਸਿੰਘ ਦੀਦਾਰਗੜ੍ਹ ਸਰਕਲ ਅਕਾਲੀ ਜਥਾ ਸ਼ੇਰਪੁਰ ਦੇ ਪ੍ਰਧਾਨ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।