08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਹਾਇਕ ਪ੍ਰੋਫੈਸਰ ਤੇ ਲਾਇਬ੍ਰੇਰੀਅਨ ਕੱਲ੍ਹ ਪਟਿਆਲਾ ਵਿਖੇ ਮੁੱਖ ਮੰਤਰੀ ਦਾ ਕਰਨਗੇ ਘਿਰਾਓ

ਅਜੀਤ ਡੈਸਕ 05-04-2026
ਸੰਗਰੂਰ, 4 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਦੇ ਆਗੂ ਪ੍ਰੋ. ਕਰਮਜੀਤ ਸਿੰਘ. ਪ੍ਰੋ. ਜਸਵਿੰਦਰ ਕੌਰ, ਪ੍ਰੋ. ਪਿ੍ਤਪਾਲ ਸਿੰਘ, ਨਿਰਭੈ ਸਿੰਘ, ਗੁਰਮੁਖ ਸਿੰਘ, ਕਰਮਜੀਤ ਸਿੰਘ, ਡਾ. ਹਰਜੀਤ ਸਿੰਘ, ਡਾ. ਕੁਲਦੀਪ ਸਿੰਘ, ਡਾ. ਸੋਹੇਲ, ਪ੍ਰੋ. ਅਰਸ਼ ਨੇ ਦੱਸਿਆ ਕਿ 6 ਅਪ੍ਰੈਲ ਨੂੰ ਪਟਿਆਲਾ ਰੈਲੀ ਦੌਰਾਨ ਉਹ ਮੁੱਖ ਮੰਤਰੀ ਦਾ ਘਿਰਾਓ ਕਰਨਗੇ | ਉਨ੍ਹਾਂ ਦੱਸਿਆ ਕਿ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਨਾਲ ਸਿੱਖਿਆ ਮੰਤਰੀ ਡਾ. ਹਰਜੋਤ ਸਿੰਘ ਬੈਂਸ ਦੀ ਮੀਟਿੰਗ ਰੱਖੀ ਸੀ ਪਰ ਮੀਟਿੰਗ ਮੁੜ ਮੁਲਤਵੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਖੱਜਲ ਖ਼ੁਆਰ ਕੀਤਾ ਜਾ ਰਿਹਾ ਹੈ | ਉਨ੍ਹਾਂ 31 ਮਾਰਚ ਨੂੰ ਪਹਿਲਾ ਸਿੱਖਿਆ ਮੰਤਰੀ ਦੇ ਹਲਕੇ ਨੰਗਲ ਵਿੱਚ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਤਾਂ ਪ੍ਰਸ਼ਾਸਨ ਨੇ 2 ਅਪ੍ਰੈਲ ਦੀ ਮੀਟਿੰਗ ਤੈਅ ਕਰਵਾ ਦਿੱਤੀ ਸੀ ਪਰ ਇਹ ਮੀਟਿੰਗ ਮੁੜ ਮੁਲਤਵੀ ਕਰਵਾ ਦਿੱਤੀ ਗਈ ਹੈ | ਸਰਕਾਰ ਵੱਲੋਂ ਸੰਘਰਸ਼ੀ ਲੋਕਾਂ ਨੂੰ ਥਕਾਉਣਾ-ਅਕਾਉਣ ਦੀ ਨੀਤੀਆਂ ਪ੍ਰਤੀ ਰੋਸ ਜਤਾਉਂਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਨ੍ਹਾਂ ਤਾਨਾਸ਼ਾਹੀ ਨੀਤੀਆਂ ਨੂੰ ਪੰਜਾਬ ਦੇਖ ਰਿਹਾ ਹੈ ਅਤੇ ਇਸ ਦਾ ਜਵਾਬ ਲੋਕ 2027 ਚੋਣਾ ਵਿੱਚ ਜ਼ਰੂਰ ਦੇਣਗੇ |
ਪਿਛਲੀ ਖ਼ਬਰ ਕਣਕ ਦੀ ਵਾਢੀ ਹੋਈ ਸ਼ੁਰੂ, ਖ਼ਰਾਬ ਮੌਸਮ ਨੇ ਕਿਸਾਨਾਂ ਨੂੰ ਪਾਈ ਚਿੰਤਾ ਅਗਲੀ ਖ਼ਬਰ ਏ.ਸੀ. ਦੀਆਂ ਕੌਪਰ ਪਾਈਪਾਂ ਚੋਰੀ ਕਰਨ ਵਾਲੇ ਚੋਰ ਗਰੋਹ ਦਾ ਇਕ ਮੈਂਬਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।