08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨਗਰ ਕੀਰਤਨ ਅੱਜ, ਕੱਲ੍ਹ ਸ਼ਾਮ ਨੂੰ ਹੋਣਗੇ ਗੁਰਮਤਿ ਸਮਾਗਮ

ਅਜੀਤ ਡੈਸਕ 05-04-2026
ਭਵਾਨੀਗੜ੍ਹ, 4 ਅਪ੍ਰੈਲ, (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ 'ਤੇ ਗੁਰੂ ਘਰ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੈਨੇਜਰ ਜਗਜੀਤ ਸਿੰਘ ਜੱਗੀ ਸੰਗਤਪੁਰਾ ਨੇ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਘਰ ਵਿਖੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣ ਅਤੇ ਇਸੇ ਦਿਨ ਗੁਰੂ ਘਰ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਸ਼ਹਿਰ ਵਿਚ ਦੀ ਹੁੰਦਾ ਹੋਇਆ, ਸ਼ਾਮ ਨੂੰ ਗੁਰੂ ਘਰ ਵਿਖੇ ਸਮਾਪਤ ਹੋਵੇਗਾ, 6 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਜਾਣਗੇ, ਜਿਸ ਵਿਚ ਪੰਥ ਦੇ ਪ੍ਰਸਿੱਧ ਪ੍ਰਚਾਰਕ ਅਤੇ ਢਾਡੀ ਵਿਸ਼ੇਸ਼ ਤੌਰ 'ਤੇ ਹਿੱਸਾ ਲੈ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ ਅਤੇ 7 ਅਪ੍ਰੈਲ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗਾਂ ਉਪਰੰਤ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਦੀਵਾਨ ਸਜਾਏ ਜਾਣਗੇ | ਇਸ ਮੌਕੇ 'ਤੇ ਉਨ੍ਹਾਂ ਤੋਂ ਇਲਾਵਾ ਮਨਜੀਤ ਸਿੰਘ ਨਾਗਰਾ, ਮਾਸਟਰ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਵਲੋਂ ਚੇਤਨ ਰਿਸ਼ੀ ਭਗਵਾਨਪੁਰਾ ਬਣੇ 10 ਪਿੰਡਾਂ ਦੇ ਮੁੱਖ ਬੁਲਾਰੇ <br/> ਅਗਲੀ ਖ਼ਬਰ ਪਿੰਡ ਮੈਦੇਵਾਸ ਵਿਖੇ ਕਰਵਾਇਆ ਕਿ੍ਕਟ ਟੂਰਨਾਮੈਂਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।