08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਅਜੀਤ ਡੈਸਕ 05-04-2026
ਧੂਰੀ, 4 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਮਾਲਵਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਾਇਮਰੀ ਸਕੂਲ ਦੇ ਤਕਰੀਬਨ 65 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਵੰਡੀਆਂ ਗਈਆਂ | ਇਹ ਵਰਦੀਆਂ ਮਾਲਵਾ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਸਕੂਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਭੇਟ ਕੀਤੀਆਂ ਗਈਆਂ ਹਨ | ਸਮਾਗਮ ਦੌਰਾਨ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕੀਤਾ ਅਤੇ ਦੱਸਿਆ ਕਿ ਉਹ ਇਸ ਸਕੂਲ ਤੋਂ ਪੜ੍ਹ ਕੇ ਅੱਜ ਵੱਖ-ਵੱਖ ਉੱਚ ਅਹੁਦਿਆਂ 'ਤੇ ਸੇਵਾਵਾਂ ਨਿਭਾ ਰਹੇ ਹਨ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੁਰਾਣੇ ਵਿਦਿਆਰਥੀ ਸ਼੍ਰੀ ਬਾਲ ਕਿ੍ਸਨ ਕਲਸੀ, ਮਨਜੀਤ ਸਿੰਘ ਸ਼੍ਰੀ ਏ.ਪੀ. ਸਿੰਘ ਅਤੇ ਸ਼੍ਰੀ ਐਸ.ਐਸ. ਭਾਰਦਵਾਜ, ਜੋਗਾ ਸਿੰਘ ਵੱਲੋਂ ਆਪਣੇ ਕਰ-ਕਮਲਾਂ ਨਾਲ ਬੱਚਿਆਂ ਨੂੰ ਵਰਦੀਆਂ ਤਕਸੀਮ ਕੀਤੀਆਂ ਗਈਆਂ | ਸਕੂਲ ਦੇ ਸਮੂਹ ਸਟਾਫ਼ ਅਤੇ ਮੈਨੇਜਮੈਂਟ ਵੱਲੋਂ ਇਨ੍ਹਾਂ ਪੁਰਾਣੇ ਵਿਦਿਆਰਥੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸਕੂਲ ਦੀ ਮਦਦ ਲਈ ਇਹ ਸ਼ਲਾਘਾਯੋਗ ਕਦਮ ਚੁੱਕਿਆ ਹੈ |
ਪਿਛਲੀ ਖ਼ਬਰ ਭਾਰਤੀ ਫ਼ੌਜ 'ਚ ਅਗਨੀਵੀਰ ਭਰਤੀ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਲਾਈਨ ਕਲੱਬ ਸੁਨਾਮ ਪ੍ਰਾਈਮ ਵਲੋਂ 'ਸੋਹਣੇ ਗੱਭਰੂ' ਨਾਈਟ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।