09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਨੌਜਵਾਨ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ <br/>

ਅਜੀਤ ਡੈਸਕ 05-04-2026
ਸੁਨਾਮ ਊਧਮ ਸਿੰਘ ਵਾਲਾ, 4 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੁਲਿਸ ਚੌਂਕੀ ਮਹਿਲਾਂ ਚੌਂਕ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਚੌਂਕੀ ਮਹਿਲਾਂ ਚੌਂਕ ਦੇ ਹੌਲਦਾਰ ਲਵਪ੍ਰੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਖਡਿਆਲ ਤੋਂ ਸੁਨਾਮ ਵੱਲ ਆਉਂਦਿਆਂ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ ਕਲੋਵੀਡੋਲ-100 ਬਰਾਮਦ ਕੀਤੀਆਂ ਗਈਆਂ |ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਖਡਿਆਲ ਕੋਠੇ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ |

ਪਿਛਲੀ ਖ਼ਬਰ ਨਰਸਿੰਗ ਕਾਲਜ ਵਿੱਚ ਨਵੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਹੋਇਆ ਵਿਸ਼ੇਸ਼ ਸਮਾਰੋਹ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਧੂਰੀ ਦੀ ਹੋਈ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।