09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਰਾਧੇ ਗੋਇਲ ਹਲਕਾ ਲਹਿਰਾਗਾਗਾ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 05-04-2026
ਲਹਿਰਾਗਾਗਾ, 4 ਅਪ੍ਰੈਲ (ਅਸ਼ੋਕ ਗਰਗ)-ਆਮ ਆਦਮੀ ਪਾਰਟੀ ਵੱਲੋਂ ਪਿਛਲੇ ਦਿਨੀਂ ਕਾਨੂੰਨੀ ਵਿੰਗ ਦੇ ਐਲਾਨੇ ਗਏ ਅਹੁਦੇਦਾਰਾਂ ਦੀ ਸੂਚੀ ਵਿੱਚ ਹਲਕਾ ਲਹਿਰਾਗਾਗਾ ਦੇ ਐਡਵੋਕੇਟ ਰਾਧੇ ਗੋਇਲ ਨੂੰ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ 'ਤੇ ਨਵ-ਨਿਯੁਕਤ ਪ੍ਰਧਾਨ ਰਾਧੇ ਗੋਇਲ ਨੇ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਵਿਖੇ ਪਹੰੁਚ ਕੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ | ਸ੍ਰੀ ਗੋਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਿ੍ਸ਼ਟਾਚਾਰ ਖਿਲਾਫ਼ 'ਜ਼ੀਰੋ ਟੋਲਰੈਂਸ' ਨੀਤੀ ਅਪਣਾਈ ਗਈ ਹੈ ਅਤੇ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਤੋਂ ਇਲਾਵਾ, ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਚੁੱਕੇ ਗਏ ਹਨ, ਜਿਸ ਨਾਲ ਲੋਕਾਂ ਵਿੱਚ ਸੁਰੱਖਿਆ ਦਾ ਅਹਿਸਾਸ ਵਧਿਆ ਹੈ | ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਸਪੁੱਤਰ ਗੌਰਵ ਗੋਇਲ, ਟਰੇਡ ਵਿੰਗ ਦੇ ਚੇਅਰਮੈਨ ਪਿ੍ੰਸ ਗਰਗ, ਭੱਠਾ ਮਾਲਕ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਆਸ਼ੂ ਗਰਗ, ਟੋਨੀ ਖੰਡੇਵਧੀਆ, ਅਸ਼ੋਕ ਬਾਂਸਲ, ਗਰੀਬ ਪਰਿਵਾਰ ਫ਼ੰਡ ਦੇ ਪ੍ਰਧਾਨ ਸੰਜੀਵ ਕੁਮਾਰ ਰੋਡਾ, ਸੋਮਨਾਥ ਸ਼ੈਟੀ, ਮਹੇਸ਼ ਕੁਮਾਰ, ਪ੍ਰੋਫੈਸਰ ਅਸ਼ੋਕ ਗੋਇਲ, ਅਸ਼ੀਸ਼ ਨੰਬਰਦਾਰ, ਲੱਕੀ ਮਲਕ, ਪੀਏ ਰਾਕੇਸ਼ ਕੁਮਾਰ ਗੁਪਤਾ ਮੌਜੂਦ ਸਨ |
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕਮਈ ਜੀਵਨ ਜੀਅ ਰਹੇ ਹਨ ਮਾਤਾ ਗੁਜਰੀ ਮੁਹੱਲੇ ਦੇ ਵਸਨੀਕ ਅਗਲੀ ਖ਼ਬਰ ਭਗਵੰਤ ਮਾਨ ਵਲੋਂ ਕੀਤੇ ਹੋਏ ਕੰਮਾਂ ਨੂੰ ਦੇਖਦੇ ਹੋਏ 2027 'ਚ ਆਪ ਦੀ ਸਰਕਾਰ ਬਣਨ ਤੋਂ ਕੋਈ ਸਿਆਸੀ ਪਾਰਟੀ ਨਹੀਂ ਰੋਕ ਸਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।