09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ 'ਚ ਬਣੇਗੀ ਭਾਜਪਾ ਸਰਕਾਰ-ਹੈਰੀ ਸ਼ਰਮਾ <br/>

ਅਜੀਤ ਡੈਸਕ 05-04-2026
ਮਲੇਰਕੋਟਲਾ, 4 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਅੰਦਰ ਭਾਰਤੀ ਜਨਤਾ ਪਾਰਟੀ ਹੀ ਪੰਜਾਬ ਦੇ ਲੋਕਾਂ ਦਾ ਅਸਲ ਮਾਅਨਿਆਂ 'ਚ ਭਲਾ ਕਰ ਸਕਦੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਮਲੇਰਕੋਟਲਾ ਦੇ ਜ਼ਿਲ੍ਹਾ ਸਕੱਤਰ ਹੈਰੀ ਸ਼ਰਮਾ ਨੇ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਯੋਗ ਅਗਵਾਈ ਹੇਠ ਦੇਸ਼ ਨੂੰ ਬੁਲੰਦੀਆਂ 'ਤੇ ਪਹੁੰਚਾਇਆ ਹੈ ਅਤੇ ਹਰੇਕ ਵਰਗ ਦੀ ਭਲਾਈ ਵਾਸਤੇ ਨਿੱਤ ਰੋਜ਼ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਦੇਸ਼ ਵਾਸੀ ਲਗਾਤਾਰ ਲਾਭ ਲੈ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਬਲਬੂਤੇ ਤੇ ਚੋਣਾਂ ਲੜੇਗੀ ਅਤੇ ਪੰਜਾਬ ਵਿਚ ਆਪਣੀ ਸਰਕਾਰ ਜ਼ਰੂਰ ਬਣਾਏਗੀ | ਜਿਹੜਾ ਪੰਜਾਬ ਦੇਸ਼ ਭਰ 'ਚੋਂ ਕਦੇ ਪਹਿਲੇ ਸਥਾਨ ਤੇ ਹੁੰਦਾ ਸੀ ਅੱਜ ਉਹੀ ਪੰਜਾਬ 26ਵੇਂ ਸਥਾਨ 'ਤੇ ਖਿਸਕ ਕੇ ਰਹਿ ਗਿਆ ਹੈ | ਉਨ੍ਹਾਂ ਕਿਹਾ ਭਾਰਤੀ ਜਨਤਾ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਜਿੱਤ ਕੇ ਪੰਜਾਬ 'ਚ ਆਪਣੀ ਸਰਕਾਰ ਬਣਾਏਗੀ |

ਪਿਛਲੀ ਖ਼ਬਰ ਭਾਜਪਾ ਵਲੋਂ ਨਿਯੁਕਤ ਵੀ. ਐੱਲ. ਓਜ਼ ਦੀ ਵਰਕਸ਼ਾਪ ਆਯੋਜਿਤ ਅਗਲੀ ਖ਼ਬਰ ਮਹਿਲਾਵਾਂ ਦਾ ਕਾਂਗਰਸ ਦੀ ਮਜ਼ਬੂਤੀ ਵਿੱਚ ਰਿਹਾ ਅਹਿਮ ਯੋਗਦਾਨ-ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।