09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਿੰਡ ਮਾਝੀ ਦੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਵਿਧਾਇਕਾ ਭਰਾਜ ਨੇ 20 ਲੱਖ ਰੁਪਏ ਦਾ ਦਿੱਤਾ ਚੈੱਕ

ਅਜੀਤ ਡੈਸਕ 05-04-2026
ਭਵਾਨੀਗੜ੍ਹ, 4 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਹਲਕਾ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਮਾਝੀ ਵਿਖੇ ਕਮਿਊਨਿਟੀ ਹਾਲ ਦੀ ਉਸਾਰੀ ਲਈ 20 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਪਿੰਡ ਪੰਚਾਇਤ ਨੂੰ ਸੌਂਪਿਆ | ਇਸ ਮੌਕੇ ਬੋਲਦਿਆਂ ਵਿਧਾਇਕਾ ਬੀਬਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਮਿਊਨਿਟੀ ਹਾਲ ਬਣਨ ਨਾਲ ਪਿੰਡ ਵਿੱਚ ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਪ੍ਰੋਗਰਾਮਾਂ ਲਈ ਉਚਿੱਤ ਸਥਾਨ ਉਪਲਬਧ ਹੋਵੇਗਾ, ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਵੀ ਤਰਜੀਹੀ ਅਧਾਰ 'ਤੇ ਵਿਕਾਸੀ ਕੰਮ ਕਰਵਾਏ ਜਾ ਰਹੇ ਹਨ | ਵਿਧਾਇਕ ਨੇ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਕਿ ਵਿਕਾਸੀ ਕਾਰਜ ਪਾਰਦਰਸ਼ੀ ਢੰਗ ਨਾਲ ਅਤੇ ਸਮੇਂ ਸਿਰ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਤੁਰੰਤ ਲਾਭ ਮਿਲ ਸਕੇ | ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਇਲਾਕੇ ਦੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ-'ਆਪ' ਆਗੂ ਅਗਲੀ ਖ਼ਬਰ ਕਬੱਡੀ ਕੱਪ ਬਡਰੁੱਖਾਂ ਵਿਖੇ 6 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।