09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਗਵੰਤ ਮਾਨ ਸਰਕਾਰ ਨੇ ਆਪਣਾ ਹਰ ਵਾਅਦਾ ਪੂਰਾ ਕੀਤਾ-'ਆਪ' ਆਗੂ

ਅਜੀਤ ਡੈਸਕ 05-04-2026
ਜਖੇਪਲ, 4 ਅਪ੍ਰੈਲ (ਮੇਜਰ ਸਿੰਘ ਸਿੱਧੂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਜੋ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਸ ਤੋਂ ਪੰਜਾਬ ਦਾ ਹਰ ਨਾਗਰਿਕ ਖ਼ੁਸ਼ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਅਤੇ ਸੀਨੀਅਰ ਆਗੂ ਸਤਨਾਮ ਸਿੰਘ ਮੈਦੇਵਾਸ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬੀਓ ਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਬਕਾ ਸਰਪੰਚ ਪਵਿੱਤਰ ਸਿੰਘ ਬੈਨੀਪਾਲ ਗੰਢੂਆਂ ਅਤੇ ਸਰਪੰਚ ਤੇ ਬਲਾਕ ਪ੍ਰਧਾਨ ਜਸਪਾਲ ਸਿੰਘ ਕਾਲਾ ਜਖੇਪਲ ਨੇ ਵਿਸ਼ੇਸ਼ ਤੌਰ ਤੇ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਪਿਛਲੇ ਕਰੀਬ ਚਾਰ ਸਾਲਾਂ ਤੋਂ ਮੁਫ਼ਤ ਬਿਜਲੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ ਜਿਸ ਦੇ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 600 ਯੂਨਿਟ ਬਿਜਲੀ ਮੁਫ਼ਤ ਮਿਲ ਰਹੀ ਹੈ | ਇਸ ਦੇ ਨਾਲ ਹੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮਾਨ ਸਰਕਾਰ ਨੇ ਵੱਡੀ ਕ੍ਰਾਂਤੀ ਲਿਆਂਦੀ ਹੈ | ਜਿਸ ਦੇ ਤਹਿਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਹਨ, ਜਿਸ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ ਜਿੱਥੇ ਹਰ ਵਿਅਕਤੀ ਆਪਣਾ ਮੁਫ਼ਤ ਇਲਾਜ ਕਰਵਾ ਸਕਦਾ ਹੈ | ਇਸ ਦੇ ਨਾਲ ਹੀ ਹਜ਼ਾਰਾਂ ਨੌਜਵਾਨਾਂ ਨੂੰ ਭਗਵੰਤ ਮਾਨ ਸਰਕਾਰ ਨੇ ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸਕ ਫ਼ੈਸਲਾ ਲਿਆ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਲਾਏ ਸਨ ਪਰ ਭਗਵੰਤ ਮਾਨ ਸਰਕਾਰ ਲੋਕਾਂ ਦੀ ਹਮਦਰਦ ਸਰਕਾਰ ਹੈ ਜਿਸ ਨੇ ਆਪਣਾ ਹਰ ਵਾਅਦਾ ਪੂਰਾ ਕਰ ਕੇ ਦਿਖਾਇਆ ਹੈ, ਜਿਸ ਕਰ ਕੇ 2027 ਦੀਆਂ ਚੋਣਾ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਤੇ ਲੜੇਗੀ ਤੇ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਲੋਕ ਅਤੇ ਲੋਕਾਂ ਦਾ ਸਮਰਥਨ ਆਮ ਆਦਮੀ ਪਾਰਟੀ ਦੇ ਨਾਲ ਹੈ |
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਪਿੰਡ ਮਾਝੀ ਦੇ ਕਮਿਊਨਿਟੀ ਹਾਲ ਦੀ ਉਸਾਰੀ ਲਈ ਵਿਧਾਇਕਾ ਭਰਾਜ ਨੇ 20 ਲੱਖ ਰੁਪਏ ਦਾ ਦਿੱਤਾ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।