08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਐੱਨ.ਡੀ.ਪੀ.ਐੱਸ ਐਕਟ ਅਧੀਨ ਦਰਜ ਮਾਮਲੇ 'ਚੋਂ ਦੋ ਬਰੀ

ਅਜੀਤ ਡੈਸਕ 11-04-2026
ਸੰਗਰੂਰ, 10 ਅਪ੍ਰੈਲ (ਧੀਰਜ ਪਸੋਰੀਆ)-ਵਧੀਕ ਸੈਸ਼ਨ ਜੱਜ ਉਪਿੰਦਰ ਸਿੰਘ ਜੰਡੂ ਦੀ ਅਦਾਲਤ ਨੇ ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ ਅਤੇ ਹੋਰਨਾਂ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਐਨ.ਡੀ.ਪੀ.ਐੱਸ ਐਕਟ ਅਧੀਨ ਦਰਜ ਮਾਮਲੇ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਛਾਜਲੀ ਵਿਖੇ 18 ਜੁਲਾਈ 2019 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਗੁਪਤ ਇਤਲਾਹ ਮਿਲਣ ਉੱਤੇ ਕੀਤੀ ਨਾਕਾਬੰਦੀ ਦੌਰਾਨ ਪਿੰਡ ਤਰੰਜੀਖੇੜਾ ਵਲੋਂ ਆਏ ਇੱਕ ਮੋਟਰਸਾਈਕਲ ਸਵਾਰ ਸਤਿਗੁਰ ਸਿੰਘ ਵਾਸੀ ਖੜਿਆਲ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 100 ਟੀਕੇ ਪਰੋਮਿਥਾਜਾਇਨ ਅਤੇ 150 ਟੀਕੇ ਬੂਪੀਨੌਰਫਿਨ ਜਿਨ੍ਹਾਂ ਦੀ ਵਰਤੋਂ ਨਸ਼ੇ ਦੇ ਤੌਰ 'ਤੇ ਕੀਤੀ ਜਾ ਸਕਦੀ ਹੈ, ਬਰਾਮਦ ਕਰਨ ਦਾ ਦਾਅਵਾ ਕਰਦਿਆਂ ਉਸ ਖ਼ਿਲਾਫ਼ ਐਨਡੀਪੀਐੱਸ ਐਕਟ ਅਧੀਨ ਮਾਮਲਾ ਦਰਜ ਕਰ ਲਿਆ | ਅਦਾਲਤ ਵਲੋਂ ਮਿਲੇ ਪੁਲਿਸ ਰਿਮਾਂਡ ਦੌਰਾਨ ਸਤਿਗੁਰ ਸਿੰਘ ਤੋਂ ਕੀਤੀ ਪੁੱਛਗਿੱਛ ਤੋਂ ਬਾਅਦ ਉਧੇ ਸਿੰਘ ਵਾਸੀ ਗੜੀ ਉਜਲੇ ਖਾਂ (ਹਰਿਆਣਾ) ਅਤੇ ਸ਼ਮਸ਼ੇਰ ਸਿੰਘ ਵਾਸੀ ਖਡਿਆਲ ਨੂੰ ਵੀ ਨਾਮਜ਼ਦ ਕਰ ਲਿਆ | ਹੁਣ ਅਦਾਲਤ ਵਿੱਚ ਸੁਣਵਾਈ ਮੁਕੰਮਲ ਹੋਣ ਉੱਤੇ ਊਧੇ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਬਰੀ ਕੀਤੇ ਜਾਣ ਦਾ ਹੁਕਮ ਸੁਣਾਇਆ ਹੈ ਜਦ ਕਿ ਤੀਜਾ ਵਿਅਕਤੀ ਇਸ ਕੇਸ ਵਿੱਚ ਅਜੇ ਭਗੌੜਾ ਹੈ |
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਦੇ ਦਫ਼ਤਰ ਲਈ ਮੀਤ ਹੇਅਰ ਐੱਮ.ਪੀ. ਵਲੋਂ 5 ਲੱਖ ਰੁਪਏ ਅਤੇ ਵਿਧਾਇਕਾ ਨਰਿੰਦਰ ਭਰਾਜ ਵਲੋਂ... ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਸੰਗਰੂਰ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।