08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਸਕੂਲੀ ਵਾਹਨ ਨੀਤੀ ਬਣਾਉਣ ਦੇ ਆਦੇਸ਼

ਅਜੀਤ ਡੈਸਕ 11-04-2026
ਮਲੇਰਕੋਟਲਾ, 10 ਅਪ੍ਰੈਲ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਤਰਜੀਹ ਦਿੰਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਸਬੰਧੀ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾਂ 'ਤੇ ਇੱਕ ਅਹਿਮ ਮੀਟਿੰਗ ਐਸ.ਡੀ.ਐਮ ਮਲੇਰਕੋਟਲਾ ਕਨੂ ਗਰਗ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿੱਚ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਛੀਨਾ, ਸਹਾਇਕ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪ੍ਰਵੀਨ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਸੰਧੂ, ਐਸ.ਐੱਚ.ਓ ਸਿਟੀ ਮਲੇਰਕੋਟਲਾ1 ਬਲਵੀਰ ਸਿੰਘ, ਡਿਪਟੀ ਡੀ.ਈ.ਓ ਮਨਜੀਤ ਕੌਰ ਸਮੇਤ ਹੋਰ ਸੰਬੰਧਤ ਅਧਿਕਾਰੀ ਮੌਜੂਦ ਸਨ | ਰੀਜਨਲ ਟਰਾਂਸਪੋਰਟ ਅਫ਼ਸਰ ਕਰਨਵੀਰ ਸਿੰਘ ਛੀਨਾ ਨੂੰ ਕਿਹਾ ਕਿ ਡਰਾਈਵਰਾਂ, ਕੰਡਕਟਰਾਂ ਅਤੇ ਵਿਦਿਆਰਥੀਆਂ ਵਿੱਚ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤਾ ਮੁਹਿੰਮ ਅਤੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਏ ਜਾਣ |
ਪਿਛਲੀ ਖ਼ਬਰ ਪੁਲਿਸ ਤਸ਼ੱਦਦ ਦੌਰਾਨ ਜ਼ਖ਼ਮੀ ਹੋਏ ਪੈਨਸ਼ਨਰ ਦਾ ਸਨਮਾਨ ਅਗਲੀ ਖ਼ਬਰ ਬਹਿਲ ਪਰਿਵਾਰ ਨੂੰ ਸਦਮਾ, ਮਾਤਾ ਬਲਵੀਰ ਕੌਰ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।