07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕੁਲਵਿੰਦਰ ਸਿੰਘ ਝਨੇਰ ਮੁੜ ਤੋਂ ਬਲਾਕ ਕਾਂਗਰਸ ਦੇ ਪ੍ਰਧਾਨ ਬਣੇ <br/>

ਅਜੀਤ ਡੈਸਕ 11-04-2026
ਸੰਦੌੜ, 10 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਸੀਨੀਅਰ ਕਾਂਗਰਸੀ ਆਗੂ ਅਤੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਝਨੇਰ ਨੂੰ ਮੁੜ ਤੋਂ ਕਾਂਗਰਸ ਪਾਰਟੀ ਨੇ ਬਲਾਕ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਉਹ ਪਿਛਲੇ ਲੰਮੇ ਸਮੇਂ ਤੋਂ ਬਲਾਕ ਪ੍ਰਧਾਨ ਚੱਲੇ ਆ ਰਹੇ ਹਨ | ਉਨ੍ਹਾਂ ਨੇ ਆਪਣੀ ਨਿਯੁਕਤੀ ਤੇ ਖ਼ੁਸ਼ੀ ਜਾਹਰ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਮਲੇਰਕੋਟਲਾ ਦੀ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦਾ ਧੰਨਵਾਦ ਕੀਤਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ | ਸ. ਕੁਲਵਿੰਦਰ ਸਿੰਘ ਝਨੇਰ ਦੇ ਬਲਾਕ ਪ੍ਰਧਾਨ ਬਣਨ ਤੇ ਮਲੇਰਕੋਟਲਾ ਹਾਊਸ ਦੇ ਮੁੱਖ ਬੁਲਾਰੇ ਮੁਹੰਮਦ ਅਨਵਾਰ ਮਹਿਬੂਬ , ਸਾਬਕਾ ਚੇਅਰਮੈਨ ਕਰਮਜੀਤ ਸਿੰਘ ਭੂਦਨ, ਸੁਖਵਿੰਦਰ ਸਿੰਘ ਲਾਲੀ ਖ਼ੁਰਦ, ਡਾ. ਸਤਪਾਲ ਸਿੰਘ ਖ਼ੁਰਦ, ਡਾਕਟਰ ਜਗਰੂਪ ਸਿੰਘ ਸੰਦੌੜ, ਬਲਵੰਤ ਸਿੰਘ ਮਹੋਲੀ, ਕੇਵਲ ਸਿੰਘ ਝੁਨੇਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਿੰਦਰ ਸਿੰਘ ਚਹਿਲ, ਅਮਨਦੀਪ ਸਿੰਘ ਅਮਨਾ, ਸੁੱਖਾ ਧਾਲੀਵਾਲ ਦਸੌਂਧਾ ਸਿੰਘ ਵਾਲਾ ਆਦਿ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ 105 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ ਅਗਲੀ ਖ਼ਬਰ ਸਵ. ਗੁਰਬਖ਼ਸ਼ ਸਿੰਘ ਬਹਾਦਰਪੁਰ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ ਅਤੇ ਸਮਾਜ ਸੇਵੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।