07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੇਰਾ ਘਰ ਮੇਰੇ ਨਾਮ ਸਕੀਮ ਤਹਿਤ 105 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ

ਅਜੀਤ ਡੈਸਕ 11-04-2026
ਧੂਰੀ, 10 ਅਪ੍ਰੈਲ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਪੰਜਾਬ ਸਰਕਾਰ ਵਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਅੱਜ ਧੂਰੀ ਦੇ ਪਿੰਡ ਦੁਗਨੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 105 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਸੌਂਪੇ | ਸਮਾਗਮ ਦੌਰਾਨ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੀ ਹਾਜ਼ਰ ਰਹੇ | ਸਮਾਗਮ ਨੂੰ ਸੰਬੋਧਨ ਕਰਦਿਆਂ ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ | ਉਨ੍ਹਾਂ ਕਿਹਾ, ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ | ਇਸ ਕਾਰਨ ਉਨ੍ਹਾਂ ਨੂੰ ਬੈਂਕ ਲੋਨ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ | ਇਸ ਮੌਕੇ ਹਾਜ਼ਰ ਐਸ.ਡੀ.ਐਮ. ਧੂਰੀ ਡਾ. ਇਸਮਤ ਵਿਜੇ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ | ਇਸ ਮੌਕੇ ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਧਾਂਦਰਾ, ਅਜਗਰ ਖਾਨ, ਜਸਪਿੰਦਰ ਸਿੰਘ, ਅਮਨਦੀਪ ਸਿੰਘ ਸਰਪੰਚ ਜਾਤੀਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੀਤਲ ਗੈਸ ਏਜੰਸੀ ਦੀਆਂ ਆਪ ਹੁਦਰੀਆਂ ਤੋਂ ਲੋਕ ਡਾਹਢੇ ਪ੍ਰੇਸ਼ਾਨ, ਬਜ਼ੁਰਗ ਅÏਰਤ ਖਾ ਰਹੀ ਹੈ ਠੋਕਰਾਂ ਅਗਲੀ ਖ਼ਬਰ ਕੁਲਵਿੰਦਰ ਸਿੰਘ ਝਨੇਰ ਮੁੜ ਤੋਂ ਬਲਾਕ ਕਾਂਗਰਸ ਦੇ ਪ੍ਰਧਾਨ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।