07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡੈਮੋਕਰੈਟਿਕ ਟੀਚਰਜ਼ ਫ਼ਰੰਟ ਅਮਰਗੜ੍ਹ ਦੀ ਹੋਈ ਮੀਟਿੰਗ

ਅਜੀਤ ਡੈਸਕ 11-04-2026
ਅਮਰਗੜ੍ਹ, 10 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ)-ਡੀ ਟੀ ਐਫ ਬਲਾਕ ਅਮਰਗੜ੍ਹ ਦੀ ਮੀਟਿੰਗ ਜ਼ਿਲ੍ਹਾ ਸਕੱਤਰ ਗੁਰਜੰਟ ਸਿੰਘ ਲਾਂਗੜੀਆਂ ਅਤੇ ਬਲਾਕ ਪ੍ਰਧਾਨ ਮਨਜੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਅਮਰਗੜ੍ਹ ਵਿਖੇ ਹੋਈ, ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਵਿਕਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਵਿੱਚ ਬਲਾਕ ਪੱਧਰ ਤੇ ਅਧਿਆਪਕਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਹੇਠ ਲਿਖੇ ਅਨੁਸਾਰ ਸਹਿਮਤੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੰਟ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੁਰਾਣੇ ਸਕੇਲ,ਪੁਰਾਣੀ ਪੈਨਸ਼ਨ ਬਹਾਲੀ ਮੋਰਚਾ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਅਪ੍ਰੈਲ ਮਹੀਨੇ ਵਿੱਚ ਮਲੇਰਕੋਟਲਾ ਵਿਖੇ ਪੁਰਾਣੀ ਪੈਨਸ਼ਨ ਅਤੇ ਭੱਤਿਆਂ ਨੂੰ ਲੈ ਕੇ ਕਨਵੈੱਨਸ਼ਨ ਅਤੇ 11 ਅਪ੍ਰੈਲ ਨੂੰ ਟੈਂਟ,ਪੈਨਸ਼ਨ ਤੇ ਹੋਰ ਵਿੱਤੀ ਮੰਗਾਂ ਤੇ ਸਰਕਾਰ ਵੱਲੋਂ ਕੀਤੀ ਵਾਅਦਾ ਖ਼ਿਲਾਫ਼ੀ ਲਈ ਸੰਗਰੂਰ ਵਿਖੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ | ਇਸ ਮੀਟਿੰਗ ਵਿੱਚ ਦਲਵਿੰਦਰ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਜਗਸੀਰ ਸਿੰਘ, ਬਲਜਿੰਦਰ ਸਿੰਘ, ਸੁਖਦੀਪ ਸਿੰਘ, ਰਮਨ ਸਿੰਗਲਾ, ਭੂਸ਼ਣ ਸਿੰਗਲਾ, ਗੁਰਸੰਤ ਸਿੰਘ, ਹਰਮੀਤ ਸਿੰਘ ਗੁਰਵਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਆਗੂ ਸ਼ਾਮਿਲ ਸਨ |
ਪਿਛਲੀ ਖ਼ਬਰ ਮੰਡੀਆਂ ਵਿੱਚ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ - ਕੁਠਾਲਾ <br/> ਅਗਲੀ ਖ਼ਬਰ ਮਾਤਾ ਸੁਰਜੀਤ ਕੌਰ ਮਾਹਮਦਪੁਰ ਨੂੰ ਵੱਖ-ਵੱਖ ਆਗੂਆਂ ਤੇ ਸੰਗਤਾਂ ਨੇ ਸ਼ਰਧਾਂਜਲੀਆਂ ਕੀਤੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।