07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਭਾਈ ਮਨੀ ਸਿੰਘ ਖ਼ਾਲਸਾ ਕਾਲਜ ਦਾ ਸਾਲਾਨਾ ਸਭਿਆਚਾਰਕ ਸਮਾਗਮ ਕਰਵਾਇਆ

ਅਜੀਤ ਡੈਸਕ 11-04-2026
ਲੌਂਗੋਵਾਲ, 10 ਅਪ੍ਰੈਲ (ਵਿਨੋਦ ਸ਼ਰਮਾ) - ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ਼ਹੀਦ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਲੌਂਗੋਵਾਲ ਵਿਖੇ ਕਾਲਜ ਦਾ ਸਾਲਾਨਾ ਸਭਿਆਚਾਰਕ ਸਮਾਗਮ 'ਉਡਾਣ' ਪਿ੍ੰਸੀਪਲ ਡਾ. ਜਸਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਕੀਤੀ ਗਈ, ਜਿਸ ਨਾਲ ਮਾਹੌਲ ਅਧਿਆਤਮਿਕ ਰੰਗ ਵਿੱਚ ਰੰਗਿਆ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਜਿਵੇਂ ਕਿ ਸਮੂਹ ਨਾਚ, ਨੁਕੜ ਨਾਟਕ, ਲੋਕ ਗੀਤ, ਕਵਿਤਾਵਾਂ, ਭੰਗੜਾ ਅਤੇ ਗਿੱਧਾ ਪੇਸ਼ ਕੀਤੀਆਂ ਗਈਆਂ | ਇਸ ਦੌਰਾਨ ਸਭਿਆਚਾਰ ਸਮਾਗਮ ਦੀਆਂ ਵੱਖ-ਵੱਖ ਵੰਨਗੀਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਮੂਹ ਪ੍ਰੋਫੈਸਰ ਸਾਹਿਬਾਨ, ਵਿਦਿਆਰਥੀ ਅਤੇ ਮਾਪੇ ਹਾਜ਼ਰ ਰਹੇ | ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ |
ਪਿਛਲੀ ਖ਼ਬਰ ਆਲ ਇੰਡੀਆ ਬ੍ਰਾਹਮਣ ਫ਼ਰੰਟ ਵੱਲੋਂ ਐੱਸ.ਡੀ.ਐੱਮ ਕੰਨੂ ਗਰਗ ਦਾ ਸਨਮਾਨ ਅਗਲੀ ਖ਼ਬਰ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੀ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।