06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਓ.ਐੱਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ 'ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਅਜੀਤ ਡੈਸਕ 11-04-2026
ਧੂਰੀ, 10 ਅਪ੍ਰੈਲ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ | ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਓ.ਐੱਸ.ਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਯੋਜਨਾਵਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਾਂ ਨੂੰ ਇਮਾਨਦਾਰ ਅਤੇ ਪਾਰਦਰਸ਼ੀ ਸਰਕਾਰ ਦੇਣ ਦੇ ਯਤਨਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਪਾਰਟੀ ਵਿਚ ਯੋਗ ਮੌਕੇ ਪ੍ਰਦਾਨ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੈ | ਓ.ਐੱਸ.ਡੀ ਸੁਖਵੀਰ ਸਿੰਘ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਮਕਸਦ ਬਣਾ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਯੋਗਦਾਨ ਪਾਉਣ | ਇਸ ਮੌਕੇ ਪੁਸ਼ਪਿੰਦਰ ਸਿੰਘ ਸਾਰੋ ਸਾਬਕਾ ਸਰਪੰਚ ਅਤੇ ਐਮ ਡੀ ਮਿਰਾਜ ਸਿਨਮਾ ਧੂਰੀ ਕਈ ਪਾਰਟੀ ਆਗੂ, ਵਰਕਰ
ਪਿਛਲੀ ਖ਼ਬਰ ਫੈਡਰੇਸ਼ਨ ਨੇ ਸਾਲਾਨਾ ਇਜਲਾਸ ਕਰਵਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪਿੰਡ ਉਭਾਵਾਲ ਅਤੇ ਤੁੰਗਾਂ ਵਿੱਚ 75.06 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।