06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਨੂੰ ਜਲਦ ਮੁਆਵਜ਼ਾ ਦਿੱਤਾ ਜਾਵੇ - ਪ੍ਰਦੀਪ ਵਰਮਾ

ਅਜੀਤ ਡੈਸਕ 11-04-2026
ਮਲੇਰਕੋਟਲਾ, 10 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਸ੍ਰੀ ਪਵਨ ਗੁਪਤਾ ਕੌਮੀ ਪ੍ਰਮੁੱਖ ਸ਼ਿਵ ਸੈਨਾ ਹਿੰਦੁਸਤਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪ੍ਰਦੀਪ ਵਰਮਾ ਦੀ ਅਗਵਾਈ ਹੇਠ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਲਈ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਨਾਂਅ ਡਿਪਟੀ ਕਮਿਸ਼ਨਰ ਵਿਰਾਜ ਐੱਸ. ਤਿੜਕੇ ਮਲੇਰਕੋਟਲਾ ਨੂੰ ਦਿੱਤਾ ਗਿਆ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਜੋ ਵੀ ਸਰਕਾਰਾਂ ਰਹੀਆਂ ਹਨ ਤੋਂ ਵੀ ਇਸ ਸਬੰਧੀ ਮੰਗ ਕੀਤੀ ਗਈ ਸੀ, ਪਰ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਕੋਸ਼ਿਸ਼ ਨਹੀਂ ਕੀਤੀ | ਪੰਜਾਬ ਦੇ ਅੱਤਵਾਦ ਪੀੜਤ ਹਿੰਦੂ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਨਾਲ ਉਨ੍ਹਾਂ ਦੇ ਜ਼ਖਮਾਂ ਉੱਤੇ ਮੱਲ੍ਹਮ ਲਾਉਣ ਵਾਲਾ ਕੰਮ ਹੀ ਹੋਵੇਗਾ | ਇਸ ਮੌਕੇ ਰਾਕੇਸ਼ ਕੁਮਾਰ ਵਰਮਾ ਮਲੇਰਕੋਟਲਾ, ਮੁਹੰਮਦ ਇਮਰਾਨ ਮਲੇਰਕੋਟਲਾ, ਵਿਕਾਸ ਵਰਮਾ ਪੰਜਾਬ ਪ੍ਰਧਾਨ ਉਕਾਬ ਫੈਡਰੇਸ਼ਨ, ਰਿਸ਼ੀ ਮਲੇਰਕੋਟਲਾ ਅਤੇ ਹੋਰ ਵੀ ਸ਼ਿਵ ਸੈਨਾ ਹਿੰਦੁਸਤਾਨ ਦੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਗੌਰਮਿੰਟ ਕਾਲਜ ਰੋਪੜ ਅਤੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਬਣੇ ਸਲਾਇਟ ਭੰਗੜਾ ਕੱਪ ਦੇ ਚੈਂਪੀਅਨ ਉਸਤਾਦ ਬਿੰਦਰ ਨੂੰ ਬੈੱ... ਅਗਲੀ ਖ਼ਬਰ ਮਲੇਰਕੋਟਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਭਾਜਪਾ ਦਾ ਸਥਾਪਨਾ ਦਿਵਸ ਭਾਰਤੀ ਜਨਤਾ ਪਾਰਟੀ ਨੇ ਸਿਧਾਂਤਾਂ 'ਤੇ ਚੱਲ ਕੇ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।