06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪ੍ਰਧਾਨ ਕਾਂਤਾ ਗੋਇਲ ਨੇ ਸੜਕ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 11-04-2026
ਲਹਿਰਾਗਾਗਾ, 10 ਅਪ੍ਰੈਲ (ਅਸ਼ੋਕ ਗਰਗ) - ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਸ੍ਰੀਮਤੀ ਕਾਂਤਾ ਗੋਇਲ ਵਲੋਂ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਦੇ ਨਵੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ | ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਉੱਪਰ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਕੁੱਝ ਗਲੀਆਂ ਵਿਚ ਇੰਟਰਲਾਕ ਟਾਈਲਾਂ ਵੀ ਲਗਾਈਆਂ ਜਾਣਗੀਆਂ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਸ਼ਹਿਰ ਦੇ ਸਾਰੇ ਕੰਮ ਮੁਕੰਮਲ ਕਰ ਲਏ ਜਾਣਗੇ | ਪ੍ਰਧਾਨ ਕਾਂਤਾ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ | ਪਿੰਡਾਂ ਅਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਸਰਕਾਰ ਵਲੋਂ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਸੁਦੇਸ਼ ਰਾਣੀ, ਕੌਂਸਲਰ ਮੰਜੂ ਰਾਣੀ, ਬਲਵੀਰ ਸਿੰਘ ਵੀਰਾ, ਬਬਲੀ ਕੁਮਾਰ, ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ, ਸੁਨੀਲ ਗਰਗ, ਠੇਕੇਦਾਰ ਦੀਨ ਦਿਆਲ ਮੌਜੂਦ ਸਨ |
ਪਿਛਲੀ ਖ਼ਬਰ ਮੌਸਮੀ ਤਬਦੀਲੀ ਕਾਰਨ ਕਣਕ ਦੀ ਅਗੇਤੀ ਫ਼ਸਲ ਵਿੱਚ ਨਮੀ ਦੀ ਮਾਤਰਾ ਵਧੀ <br/> ਅਗਲੀ ਖ਼ਬਰ ਗੌਰਮਿੰਟ ਕਾਲਜ ਰੋਪੜ ਅਤੇ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਬਣੇ ਸਲਾਇਟ ਭੰਗੜਾ ਕੱਪ ਦੇ ਚੈਂਪੀਅਨ ਉਸਤਾਦ ਬਿੰਦਰ ਨੂੰ ਬੈੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।