06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਕੌਂਸਲ ਧੂਰੀ ਦੀ ਪ੍ਰਧਾਨ ਪੁਸ਼ਪਾ ਤਾਇਲ ਨੇ ਕਾਰਜਕਾਲ ਪੂਰਾ ਹੋਣ 'ਤੇ ਲਈ ਵਿਦਾਇਗੀ <br/>

ਅਜੀਤ ਡੈਸਕ 11-04-2026
ਧੂਰੀ, 10 ਅਪ੍ਰੈਲ (ਸੰਜੇ ਲਹਿਰੀ)-ਨਗਰ ਕੌਂਸਲ ਧੂਰੀ ਦੇ ਪ੍ਰਧਾਨ ਸ੍ਰੀਮਤੀ ਪੁਸ਼ਪਾ ਤਾਇਲ ਨੇ ਆਪਣਾ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਮੌਕੇ ਨਗਰ ਕੌਂਸਲ ਧੂਰੀ ਵਿਖੇ ਕਰਵਾਏ ਗਏ ਇਕ ਸੰਖੇਪ ਪਰੰਤੂ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆ ਆਪਣੇ ਕਾਰਜਕਾਲ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਜਿਨ੍ਹਾਂ ਵਿੱਚ ਧੂਰੀ ਸ਼ਹਿਰ ਦੇ ਰਜਵਾਹੇ ਨੰੂ ਛੱਤਣਾ, ਐਮ.ਸੀ. ਪਾਰਕ ਵਿਚ ਨਵੀਂ ਲਾਇਬੇ੍ਰਰੀ ਦਾ ਨਿਰਮਾਣ, ਧੂਰੀ ਦੇ ਸਿਵਲ ਹਸਪਤਾਲ ਦੀ ਨਵੀਂ ਬਿਲਡਿੰਗ ਬਣਾਉਣਾ, ਕ੍ਰਾਂਤੀ ਚੌਂਕ ਵਿਖੇ ਬਣਨ ਜਾ ਰਹੇ ਘੰਟਾ ਘਰ ਚੌਂਕ ਅਤੇ ਸ਼ਹਿਰ ਦੀਆਂ ਗਲੀਆਂ, ਨਾਲੀਆਂ ਆਦਿ ਦਾ ਜ਼ਿਕਰ ਕਰਦਿਆਂ ਇਨ੍ਹਾਂ ਨਿਰਮਾਣ ਕਾਰਜਾਂ ਵਿਚ ਸਹਿਯੋਗੀ ਰਹੇ ਨਗਰ ਕੌਂਸਲ ਦੇ ਸਮੂਹ ਸਟਾਫ਼, ਨਗਰ ਕੌਂਸਲਰਾਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਕੈਂਪ ਆਫ਼ਿਸ ਦੇ ਇੰਚਾਰਜ਼ ਦਲਵੀਰ ਸਿੰਘ ਢਿੱਲੋਂ, ਓ.ਐੱਸ.ਡੀ. ਸੁਖਵੀਰ ਸਿੰਘ, ਰਾਜਵੰਤ ਸਿੰਘ ਘੁੱਲੀ ਚੇਅਰਮੈਨ, ਡਾ: ਅਨਵਰ ਭਸੌੜ, ਚੇਅਰਮੈਨ ਅਸ਼ੋਕ ਕੁਮਾਰ ਲੱਖ, ਸਤਿੰਦਰ ਸਿੰਘ ਚੱਠਾ ਆਦਿ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਨਗਰ ਕੌਂਸਲ ਨੰੂ ਦਿੱਤੀਆਂ ਆਪਣੀਆਂ ਬੇਦਾਗ਼ ਸੇਵਾਵਾਂ ਦਾ ਜ਼ਿਕਰ ਕੀਤਾ | ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਤੇ ਸਮੂਹ ਸਟਾਫ਼ ਅਤੇ ਸ਼ਹਿਰੀਆਂ ਵੱਲੋਂ ਨਗਰ ਕੌਂਸਲ ਪ੍ਰਧਾਨ ਸ੍ਰੀਮਤੀ ਪੁਸ਼ਪਾ ਤਾਇਲ ਨੰੂ ਪਿਛਲੇ ਪੰਜ ਸਾਲ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਫੁਲਕਾਰੀ ਅਤੇ ਗੁਲਦਸਤੇ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕੌਂਸਲਰ ਮਨੀ ਕੁਮਾਰ, ਅਜੈ ਪਰੋਚਾ, ਚਰਨਦਾਸ, ਬਲਵਿੰਦਰ ਬਿੱਲੂ, ਪ੍ਰੇਮ ਠੇਕੇਦਾਰ, ਨਰੇਸ਼ ਕੁਮਾਰ ਮੰਗੀ, ਗੋਰਾ ਲਾਲ, ਮਹਾਂਵੀਰ ਸਿੰਘ, ਰਾਜੀਵ ਕੁਮਾਰ ਆਦਿ ਸਮੇਤ ਅਨੇਕਾਂ ਪਤਵੰਤੇ ਸ਼ਹਿਰੀ ਹਾਜ਼ਰ ਸਨ |

ਪਿਛਲੀ ਖ਼ਬਰ ਅਹਿਮਦਗੜ੍ਹ ਇਲਾਕੇ 'ਚ ਬਿਜਲੀ ਸਪਲਾਈ ਦੇ ਨਵੀਨੀਕਰਨ ਲਈ 7.75 ਕਰੋੜ ਦੀ ਲਾਗਤ ਵਾਲੇ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਅਗਲੀ ਖ਼ਬਰ ਅਮਨ ਅਰੋੜਾ ਨੇ ਸੁਨਾਮ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ-ਮੁਕੇਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।