06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਉਣਾ ਸਰਕਾਰ ਦੀ ਤਰਜੀਹ-ਓ.ਐੱਸ.ਡੀ. ਸੁਖਵੀਰ ਸਿੰਘ

ਅਜੀਤ ਡੈਸਕ 11-04-2026
ਧੂਰੀ, 10 ਅਪ੍ਰੈਲ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਦੌਰਾਨ ਓ.ਐੱਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਵੱਲੋਂ ਉਠਾਈਆਂ ਗਈਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਭਰੋਸਾ ਦਿਵਾਇਆ ਕਿ ਹਰ ਇੱਕ ਸ਼ਿਕਾਇਤ ਦਾ ਨਿਰਧਾਰਿਤ ਸਮੇਂ ਅੰਦਰ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ-ਸਿਰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ | ਓ.ਐੱਸ.ਡੀ. ਸੁਖਵੀਰ ਸਿੰਘ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਰਾਹੀਂ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਪ੍ਰਾਪਤ ਕਰਨ ਵਿੱਚ ਵੱਡੀ ਸਹੂਲਤ ਮਿਲ ਰਹੀ ਹੈ | ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਰਮਨਦੀਪ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੂੰ ਮਿਲੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ |
ਪਿਛਲੀ ਖ਼ਬਰ ਆਨਲਾਈਨ ਹਾਜ਼ਰੀ ਦੇ ਚੱਕਰਾਂ ਨੇ ਚੱਕਰਾਂ 'ਚ ਪਾਏ ਅਧਿਆਪਕ, ਪੜ੍ਹਾਈ 'ਤੇ ਵੀ ਪੈ ਰਿਹਾ ਅਸਰ ਅਗਲੀ ਖ਼ਬਰ ਅਹਿਮਦਗੜ੍ਹ ਇਲਾਕੇ 'ਚ ਬਿਜਲੀ ਸਪਲਾਈ ਦੇ ਨਵੀਨੀਕਰਨ ਲਈ 7.75 ਕਰੋੜ ਦੀ ਲਾਗਤ ਵਾਲੇ ਕਾਰਜ ਜੰਗੀ ਪੱਧਰ 'ਤੇ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।