06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਸਪਤਾਲ ਦੇ ਸੁਧਾਰ ਲਈ ਜਨਤਕ ਜਥੇਬੰਦੀਆਂ ਦਾ ਵਫ਼ਦ ਸੀ.ਐੱਮ.ਓ. ਨੂੰ ਮਿਲਿਆ

ਅਜੀਤ ਡੈਸਕ 11-04-2026
ਲੌਂਗੋਵਾਲ, 10 ਅਪ੍ਰੈਲ (ਵਿਨੋਦ, ਖੰਨਾ)-ਮਾਤਾ ਧਰਮ ਕੌਰ ਯਾਦਗਾਰੀ ਸਰਕਾਰੀ ਹਸਪਤਾਲ ਲੌਂਗੋਵਾਲ ਦੀ ਨਿੱਘਰਦੀ ਹਾਲਤ ਦੇ ਸੁਧਾਰ ਲਈ ਪਿਛਲੇ 8 ਸਾਲ ਤੋਂ ਲਗਾਤਾਰ ਸੰਘਰਸ਼ ਕਰ ਰਹੀ ਹਸਪਤਾਲ ਬਚਾਓ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਅੱਜ ਸਿਵਲ ਸਰਜਨ ਸੰਗਰੂਰ ਨੂੰ ਮਿਲ ਕੇ ਮੌਜੂਦਾ ਹਾਲਾਤ ਸਬੰਧੀ ਜਾਣੂੰ ਕਰਵਾਇਆ ਹੈ | ਲੌਂਗੋਵਾਲ ਇਲਾਕੇ ਦੀਆਂ ਜਨਤਕ, ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਲਗਭਗ ਦਰਜਨ ਪਿੰਡਾਂ ਨੂੰ ਪੈਂਦਾ ਇੱਕੋ ਇੱਕ ਹਸਪਤਾਲ ਖ਼ੁਦ ਬਿਮਾਰ ਹੈ ਅਤੇ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਵਫ਼ਦ ਵਿੱਚ ਸ਼ਾਮਿਲ ਦੇਸ਼ ਭਗਤ ਯਾਦਗਾਰ ਦੇ ਪ੍ਰਧਾਨ ਬਲਬੀਰ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਜ਼ੋਨ ਪ੍ਰਧਾਨ ਮਾਸਟਰ ਪਰਮਵੇਦ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ, ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਦੇ ਸੀਨੀਅਰ ਆਗੂ ਜਗਦੇਵ ਵਰਮਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਆਗੂ ਮਨਧੀਰ ਸਿੰਘ ਰਾਜੋਮਾਜਰਾ ਆਗੂਆਂ ਨੇ ਦੱਸਿਆ ਲੌਂਗੋਵਾਲ ਸਿਹਤ ਕੇਂਦਰ ਵਿੱਚ ਸਿਰਫ਼ ਇੱਕ ਡਾਕਟਰ ਅਤੇ ਨਰਸਿੰਗ ਸਟਾਫ਼ ਹੈ | ਇਲਾਕੇ ਦੇ ਲੋਕ ਇਲਾਜ ਖੁਣੋਂ ਮਾੜੇ ਹਾਲਤਾਂ ਨਾਲ ਜੂਝ ਰਹੇ ਹਨ | ਆਗੂਆਂ ਨੇ ਮੰਗ ਕੀਤੀ ਕਿ ਲੌਂਗੋਵਾਲ ਤੋਂ ਤਬਦੀਲ ਕੀਤਾ ਸਟਾਫ਼ ਤੁਰੰਤ ਵਾਪਸ ਭੇਜਿਆ ਜਾਵੇ ਅਤੇ ਖਾਨਾ ਪੂਰਤੀ ਦੀ ਥਾਂ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਵੱਖ ਵੱਖ ਤਕਨੀਕੀ ਸਟਾਫ਼ ਦੀ ਰੈਗੂਲਰ ਭਰਤੀ ਕਰਕੇ ਭਿਆਨਕ ਬਿਮਾਰੀਆਂ ਨਾਲ ਪੀੜਤ ਅਵਾਮ ਦੇ ਜਾਨ ਮਾਲ ਨੂੰ ਸੁਰੱਖਿਆ ਦਿੱਤੀ ਜਾਵੇ | ਆਗੂਆਂ ਨੇ ਕਿਹਾ ਕਿਸੇ ਵੇਲੇ ਪੰਜਾਬ ਦੇ ਸਿਰਕੱਢ ਹਸਪਤਾਲਾਂ ਵਿੱਚ ਸ਼ਾਮਿਲ ਇਹ ਹਸਪਤਾਲ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਡਿਸਪੈਂਸਰੀ ਵਿੱਚ ਬਦਲ ਗਿਆ ਹੈ | ਚਿਤਾਵਨੀ ਦਿੰਦਿਆਂ ਐਕਸ਼ਨ ਕਮੇਟੀ ਨੇ ਕਿਹਾ ਜੇਕਰ ਕੋਈ ਕਾਰਵਾਈ ਨਾ ਕੀਤੀ ਤਾਂ ਜਲਦ ਇਸ ਲਈ ਇਲਾਕੇ ਪੱਧਰ ਦਾ ਸੰਘਰਸ਼ ਵਿੱਢਿਆ ਜਾਵੇਗਾ |
ਪਿਛਲੀ ਖ਼ਬਰ ਚੇਅਰਮੈਨ ਜਾਫ਼ਰ ਅਲੀ ਭੈਣੀ ਨੇ ਵੱਖ-ਵੱਖ ਮੰਡੀਆਂ ਦਾ ਕੀਤਾ ਦੌਰਾ ਅਗਲੀ ਖ਼ਬਰ ਨਿਆਮਤਪੁਰ ਪੰਚਾਇਤ ਨੇ ਦਰੱਖਤ ਪੁੱਟਣ ਦੇ ਦੋਸ਼ਾਂ ਨੂੰ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।