06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਚੇਅਰਮੈਨ ਜਾਫ਼ਰ ਅਲੀ ਭੈਣੀ ਨੇ ਵੱਖ-ਵੱਖ ਮੰਡੀਆਂ ਦਾ ਕੀਤਾ ਦੌਰਾ

ਅਜੀਤ ਡੈਸਕ 11-04-2026
ਮਲੇਰਕੋਟਲਾ, 10 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਨਾਬ ਜਾਫ਼ਰ ਅਲੀ ਭੈਣੀ ਕੰਬੋਆਂ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਹਰਪ੍ਰੀਤ ਸਿੰਘ ਨੇ ਆਪਣੀ ਟੀਮ ਸਮੇਤ ਕਣਕ ਦੇ ਖ਼ਰੀਦ ਪ੍ਰਬੰਧਾਂ, ਮੰਡੀਆਂ ਦੀ ਸਾਫ-ਸਫ਼ਾਈ ਅਤੇ ਲੋੜੀਂਦੇ ਦੇ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਮਲੇਰਕੋਟਲਾ ਅਧੀਨ ਪੈਂਦੀਆਂ ਅਨਾਜ ਮੰਡੀਆਂ ਕੁੱਪ, ਫਲੋਂਡ ਖੁਰਦ, ਸਰੌਦ ਅਤੇ ਖ਼ਾਨਪੁਰ ਆਦਿ ਮੰਡੀਆਂ ਦਾ ਦੌਰਾ ਕੀਤਾ ਗਿਆ ਅਤੇ ਮੰਡੀਆ ਵਿਚ ਚੱਲ ਰਹੇ ਕਣਕ ਦੇ ਸੀਜ਼ਨ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਤਾਂ ਜੋ ਮੰਡੀਆਂ ਅੰਦਰ ਆਪਣੀ ਜਿਨਸ ਲਿਆ ਰਹੇ ਕਿਸਾਨਾਂ ਅਤੇ ਖ਼ਰੀਦ ਕਰਨ ਵਿਚ ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਆਵੇ | ਇਸ ਮੌਕੇ ਚੇਅਰਮੈਨ ਜਾਫ਼ਰ ਅਲੀ ਭੈਣੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਅਧੀਨ ਪੈਂਦੀਆਂ ਅਨਾਜ ਮੰਡੀਆਂ ਅੰਦਰ ਕਿਸੇ ਵੀ ਕਿਸਾਨ, ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨ੍ਹੀ ਆਉਣ ਦਿੱਤੀ ਜਾਵੇਗੀ | ਇਸ ਮੌਕੇ ਉਨ੍ਹਾਂ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦੇਗੀ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਹਰਪ੍ਰੀਤ ਸਿੰਘ, ਮੁਲਾਜ਼ਮ ਹਰਦੀਪ ਸਿੰਘ ਅਤੇ ਠੇਕੇਦਾਰ ਕਿ੍ਸ਼ਨ ਰਾਣਾ ਮੋਹਾਲੀ ਮੌਜੂਦ ਸਨ |
ਪਿਛਲੀ ਖ਼ਬਰ ਸਹਿਕਾਰੀ ਸਭਾ ਮੰਡੀਆਂ ਦੀ ਚੋਣ 'ਚ ਪਰਮਜੀਤ ਸਿੰਘ ਬਣੇ ਪ੍ਰਧਾਨ ਸੁਖਦੇਵ ਸਾਹੀ ਧੜਾ ਹੋਇਆ ਕਾਬਜ਼, ਗੱਜਣਮਾਜਰਾ ਦਾ ਕੀਤਾ ਧ... ਅਗਲੀ ਖ਼ਬਰ ਹਸਪਤਾਲ ਦੇ ਸੁਧਾਰ ਲਈ ਜਨਤਕ ਜਥੇਬੰਦੀਆਂ ਦਾ ਵਫ਼ਦ ਸੀ.ਐੱਮ.ਓ. ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।