05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਲਾਕ ਸੰਮਤੀ ਦੇ ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਸੰਭਾਲਿਆ ਅਹੁਦਾ

ਅਜੀਤ ਡੈਸਕ 11-04-2026
ਧੂਰੀ, 10 ਅਪ੍ਰੈਲ (ਧਾਂਦਰਾ, ਭੁੱਲਰ, ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਬਲਾਕ ਸੰਮਤੀ ਧੂਰੀ ਦੇ ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਬੀ.ਡੀ.ਪੀ.ਓ ਦਫ਼ਤਰ ਧੂਰੀ ਵਿਖੇ ਆਪਣਾ ਅਹੁਦਾ ਸੰਭਾਲਿਆ | ਸਮਾਗਮ ਦੌਰਾਨ ਸਥਾਨਕ ਆਗੂਆਂ, ਵਲੰਟੀਅਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਭਰ ਕੇ ਨਵੀਂ ਟੀਮ ਨੂੰ ਵਧਾਈ ਦਿੱਤੀ | ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵੱਲੋਂ ਆਪ ਵਲੰਟੀਅਰਾਂ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ | ਇਸ ਮੌਕੇ ਨਵ ਨਿਯੁਕਤ ਚੇਅਰਮੈਨ ਰਣਜੋਧ ਸਿੰਘ ਨੇ ਕਿਹਾ ਕਿ ਉਹ ਧੂਰੀ ਬਲਾਕ ਦੇ ਹਰ ਪਿੰਡ ਅਤੇ ਹਰ ਵਰਗ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ | ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ | ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਪਰਮਜੀਤ ਸਿੰਘ ਕਾਂਝਲਾ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਰਮਨਦੀਪ ਸਿੰਘ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਸਿੱਧੂ, ਗਗਨ ਜਵੰਧਾ ਭਸੋੜ ਪ੍ਰਧਾਨ ਟਰੱਕ ਯੂਨੀਅਨ ਧੂਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਅਤੇ ਰਛਪਾਲ ਸਿੰਘ ਭੁੱਲਰਹੇੜੀ, ਆਪ ਆਗੂ ਸਤਨਾਮ ਸਿੰਘ ਸੱਤਾ, ਬਲਾਕ ਸੰਮਤੀ ਮੈਂਬਰ ਅਮਰਦੀਪ ਸਿੰਘ ਧਾਂਦਰਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਪ੍ਰਧਾਨ ਮਿਲਖ ਰਾਜ, ਦਰਸ਼ਨ ਸਿੰਘ ਪਾਠਕ, ਅਨਿਲ ਮਿੱਤਲ, ਪੁਸ਼ਪਿੰਦਰ ਸ਼ਰਮਾ, ਸੁਖਵੀਰ ਸਿੰਘ, ਲਾਭ ਸਿੰਘ, ਜਸਪਾਲ ਸਿੰਘ ਭੁੱਲਰ, ਸੁਖਪਾਲ ਸਿੰਘ ਪਾਲਾ, ਰੂਬਲ ਬਾਜਵਾ, ਰਜਿੰਦਰ ਸਿੰਘ ਪੇਧਨੀ, ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ, ਹਰਜਿੰਦਰ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਅਮਨਦੀਪ ਕੌਰ, ਕੁਰਸ਼ੇਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਸੁਖਮਨਵੀਰ ਸਿੰਘ, ਜਸਵਿੰਦਰ ਕੌਰ, ਰਾਣੋ, ਹਰਪ੍ਰੀਤ ਸਿੰਘ ਤੇ ਰਮਨਜੀਤ ਕੌਰ ਵੀ ਮੌਜੂਦ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਦੇ ਮੌਜੂਦਾ ਹਾਊਸ ਦਾ ਕਾਰਜਕਾਲ ਪੂਰਾ ਹੋਣ 'ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸ਼ੇਰਪੁਰ ਵਿਖੇ ਵੱਖ-ਵੱਖ ਪਾਰਟੀਆਂ ਦੇ ਦਰਜਨਾਂ ਨੌਜਵਾਨ ਅਕਾਲੀ ਦਲ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।