05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਕੌਂਸਲ ਦੇ ਮੌਜੂਦਾ ਹਾਊਸ ਦਾ ਕਾਰਜਕਾਲ ਪੂਰਾ ਹੋਣ 'ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਅਜੀਤ ਡੈਸਕ 11-04-2026
ਸੁਨਾਮ ਊਧਮ ਸਿੰਘ ਵਾਲਾ, 10 ਅਪ੍ਰੈਲ (ਧਾਲੀਵਾਲ, ਭੁੱਲਰ)-ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੇ ਮੌਜੂਦਾ ਹਾਊਸ ਦਾ ਕਾਰਜਕਾਲ ਪੂਰਾ ਹੋਣ 'ਤੇ, ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਵਿਚ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਧਾਰਮਿਕ ਸਮਾਗਮ ਉਪਰੰਤ ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਸਹਿਯੋਗ ਦੇਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਾਲ-ਨਾਲ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ | ਪ੍ਰਧਾਨ ਨਿਸ਼ਾਨ ਸਿੰਘ ਟੋਨੀ ਨੇ ਹਾਊਸ ਦਾ ਪੰਜ ਸਾਲ ਦਾ ਕਾਰਜਕਾਲ ਸਫਲਤਾਪੂਰਵਕ ਪੂਰਾ ਹੋਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਭਵਿੱਖ ਵਿੱਚ ਵੀ ਲੋਕ ਭਲਾਈ ਦੇ ਕੰਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੀ ਹਾਮੀ ਭਰੀ | ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਮਨਪ੍ਰੀਤ ਸਿੰਘ ਮਨੀ ਵੜੈਚ, ਨਿਰਮਲਾ ਦੇਵੀ, ਰਜਿੰਦਰ ਕੌਰ, ਵਿਕਰਮਜੀਤ ਵਿੱਕੀ, ਰਾਜੂ ਨਾਗਰ, ਹਰਮੇਸ਼ ਸਿੰਘ ਪੱਪੀ, ਵਰੁਨ ਮਦਾਨ ਮੌਂਟੀ, ਸਤਪਾਲ ਸੱਤੀ, ਪਿ੍ਤਪਾਲ ਸਿੰਘ ਕਾਲਾ, ਗੁਰਤੇਗ ਸਿੰਘ ਨਿੱਕਾ ਅਤੇ ਚਮਕੌਰ ਸਿੰਘ ਹਾਂਡਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਲੌਂਗੋਵਾਲ ਬਣਿਆ ਨਰਕ ਦਾ ਨਮੂਨਾ, ਵੱਡੇ-ਵੱਡੇ ਗੰਦਗੀ ਦੇ ਢੇਰ ਬਣ ਗਏ ਹਨ ਲੌਂਗੋਵਾਲ ਦੇ ਮੱਥੇ 'ਤੇ ਕਲੰਕ ਅਗਲੀ ਖ਼ਬਰ ਬਲਾਕ ਸੰਮਤੀ ਦੇ ਚੇਅਰਮੈਨ ਰਣਜੋਧ ਸਿੰਘ ਅਤੇ ਵਾਈਸ ਚੇਅਰਪਰਸਨ ਮਨਪ੍ਰੀਤ ਕੌਰ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।