06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਮੀਟਿੰਗ ਤੋਂ ਨਿਰਾਸ਼ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਜਨਤਕ ਸਮਾਗਮਾਂ ਵਿਚ ਮੁੱਖ ਮੰਤਰੀ ਨੂੰ ਸਵਾਲ ਕਰਨ ਦੀ ਦਿੱਤੀ ਚਿਤਾਵਨੀ

ਅਜੀਤ ਡੈਸਕ 12-04-2026
ਸੰਗਰੂਰ, 11 ਅਪ੍ਰੈਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਮੋਰਚੇ ਦੇ ਆਗੂਆਂ ਦੀਆਂ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ, ਪਰਸੋਨਲ ਸਕੱਤਰ ਸਿੱਖਿਆ ਵਿਭਾਗ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਹੀ ਰਹੀਆਂ ਹਨ | ਪਿਛਲੇ 107 ਦਿਨਾਂ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਅੱਗੇ ਪੱਕਾ ਮੋਰਚਾ ਲਗਾਈ ਬੈਠੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਗੁਰਪ੍ਰੀਤ ਸਿੰਘ ਪੱਕਾ ਕਲਾਂ ਨੇ ਦੱਸਿਆ ਕਿ ਬੇਰੁਜ਼ਗਾਰਾਂ ਦੀ ਮੰਗ ਹੈ ਕਿ ਮਾਸਟਰ ਕੇਡਰ ਵਿਚ 55 ਫ਼ੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ, ਪਿਛਲੇ ਚਾਰ ਸਾਲਾਂ ਦੌਰਾਨ ਸਿਹਤ ਅਤੇ ਸਿੱਖਿਆ ਵਿਭਾਗ ਵਿਚ ਇੱਕ ਵੀ ਭਰਤੀ ਨਾ ਹੋਣ ਕਾਰਨ ਅਤੇ ਜੋ ਬੇਰੁਜ਼ਗਾਰ ਉੱਪਰਲੀ ਉਮਰ ਹੰਢਾ ਚੁੱਕੇ ਹਨ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ | ਉਨ੍ਹਾਂ ਦੱਸਿਆ ਕਿ ਪਹਿਲੀ ਮੀਟਿੰਗ ਪਰਸੋਨਲ ਸਕੱਤਰ ਸ੍ਰੀ ਮਤੀ ਗੁਰਪ੍ਰੀਤ ਕੌਰ ਸਪਰਾ ਨਾਲ, ਦੂਜੀ ਮੀਟਿੰਗ ਸਿੱਖਿਆ ਸਕੱਤਰ ਸੋਨਾਲੀ ਗਿਰਿ ਨਾਲ ਹੋਈ | ਸ੍ਰੀਮਤੀ ਗਿਰਿ ਨੇ ਬੇਰੁਜ਼ਗਾਰ ਸਾਂਝਾ ਮੋਰਚੇ ਦੇ ਆਗੂਆਂ ਨੂੰ ਦੱਸਿਆ ਕਿ ਲੈਕਚਰਾਰ ਦੀ ਭਰਤੀ ਸਬੰਧੀ ਸਮੁੱਚਾ ਮਾਮਲਾ ਵਿਚਾਰ ਅਧੀਨ ਹੈ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਮੀਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ ਮੀਟਿੰਗ ਉੱਕਤ ਮੰਗਾਂ ਦੇ ਹੱਲ ਲਈ ਇੱਕ ਵਾਰ ਮੁੱੜ ਲਾਰਾਂ ਹੀ ਲਗਾਇਆ ਹੈ | ਮੀਟਿੰਗਾਂ ਤੋਂ ਨਿਰਾਸ਼ ਬੇਰੁਜ਼ਗਾਰਾਂ ਨੇ ਕਿਹਾ ਕਿ ਸੰਘਰਸ਼ ਦੀ ਅਗਲੀ ਰੂਪ ਰੇਖਾ ਵਜੋਂ ਉਹ ਮੁੱਖ ਮੰਤਰੀ ਦੇ ਜਨਤਕ ਸਮਾਗਮਾਂ ਵਿਚ ਜਾ ਕੇ ਸਵਾਲ ਕਰਨਗੇ | ਇਸ ਮੌਕੇ ਬੇਰੁਜ਼ਗਾਰ ਆਗੂਆਂ ਵਿਚ ਲਲਿਤਾ ਪਟਿਆਲ਼ਾ, ਗੁਰਮੁੱਖ ਸਿੰਘ, ਮਨਪ੍ਰੀਤ ਸਿੰਘ, ਰਫੀ ਖਾਨ, ਨਿਤਿਨ ਰਾਜਪੁਰਾ ਮੌਜੂਦ ਸਨ |
ਪਿਛਲੀ ਖ਼ਬਰ ਇੰਜ. ਮਨਜੋਧ ਸਿੰਘ ਜੋਧਾ ਨੂੰ ਲਾਈਫ਼ ਟਾਈਮ ਅਚੀਵਮੈਂਟ ਐਵਾਰਡ ਪ੍ਰਦਾਨ ਅਗਲੀ ਖ਼ਬਰ ਦਾਮਨ ਬਾਜਵਾ ਨੇ ਸੁਨਾਮ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।