24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸੈਮੀਨਾਰ ਕਰਵਾਇਆ

ਅਜੀਤ ਡੈਸਕ 14-04-2026
ਧੂਰੀ, 13 ਅਪ੍ਰੈਲ (ਲਖਵੀਰ ਸਿੰਘ ਧਾਂਦਰਾ) - ਸਮੂਹ ਗ੍ਰਾਮ ਪੰਚਾਇਤ ਪਿੰਡ ਮਾਨਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਮਾਨਾ ਵਿਖੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦਾ ਮੁੱਖ ਵਿਸ਼ਾ ਬਾਬਾ ਸਾਹਿਬ ਦੇ ਜੀਵਨ ਅਤੇ ਸੰਘਰਸ਼ ਤੇ ਆਧਾਰਤ ਕਰਵਾਇਆ ਗਿਆ | ਮੁੱਖ ਬੁਲਾਰੇ ਤੌਰ ਤੇ ਪਹੁੰਚੇ ਗੁਰਪ੍ਰੀਤ ਸਿੰਘ ਈਸੀ ਵੱਲੋਂ ਬਾਵਾ ਸਾਹਿਬ ਦੇ ਜੀਵਨ ਅਤੇ ਸੰਘਰਸ਼ ਨੂੰ ਵਿਸਥਾਰ ਪੂਰਵਕ ਲੋਕਾਂ ਨੂੰ ਜਾਣੂ ਕਰਵਾਇਆ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਜੀਵਨ ਵਿੱਚ ਅੱਗੇ ਵਧਣ ਲਈ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰਨੀ ਚਾਹੀਦੀ ਹੈ | ਸੈਮੀਨਾਰ ਦੌਰਾਨ ਨੀਟ ਦੀ ਪ੍ਰੀਖਿਆ ਪਾਸ ਕਰਨ ਤੇ ਹੁਸਨਪ੍ਰੀਤ ਸਿੰਘ ਅਤੇ ਇੰਡੋ ਨੇਪਾਲ ਗੇਮ ਵਿੱਚ ਬਰਾਊਨ ਮੈਡਲ ਜਿੱਤਣ ਤੇ ਜਸਕਰਨ ਸਿੰਘ ਅਤੇ ਮੈਰੀਟੋਰੀਅਸ ਟੈੱਸਟ ਕਲੀਅਰ ਕਰਨ ਤੇ ਜਸਮੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸਮੂਹ ਪ੍ਰਾਇਮਰੀ ਵਿਦਿਆਰਥੀਆਂ ਨੂੰ ਵੀ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੌਰਾਨ ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਅਮਰੀਕ ਸਿੰਘ ਮਾਨਾ ਵੱਲੋਂ ਨਿਭਾਈ ਗਈ | ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਰਪੰਚ ਜਸਬੀਰ ਸਿੰਘ, ਮੈਂਬਰ ਕੁਲਵਿੰਦਰ ਕੌਰ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਪ੍ਰਵੀਨ ਕੌਰ, ਗੁਰਜੰਟ ਸਿੰਘ, ਅਮਰੀਕ ਸਿੰਘ ਫ਼ੌਜੀ, ਭਾਈ ਦਲਵੀਰ ਸਿੰਘ ਅਤੇ ਸਮੁੱਚਾ ਸਕੂਲ ਸਟਾਫ਼ ਤੋਂ ਇਲਾਵਾ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਮਾਨਾ ਦਾ ਵਿਸ਼ੇਸ਼ ਸਹਿਯੋਗ ਰਿਹਾ |
ਪਿਛਲੀ ਖ਼ਬਰ ਮੈਰਿਟ ਸੂਚੀ ਵਿੱਚ ਪੰਜਾਬ ਭਰ ਵਿਚੋਂ 16ਵਾਂ ਰੈਂਕ ਹਾਸਿਲ ਕਰਨ ਤੇ ਉਚੇਚਾ ਸਨਮਾਨ ਅਗਲੀ ਖ਼ਬਰ ਕੇਂਦਰੀ ਟੀਮ ਨੇ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।