26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

'ਆਪ' ਸਰਕਾਰ ਨੂੰ ਵੋਟਾਂ ਪਾਉਣ ਵਾਲੇ ਅੱਜ ਆਪਣੇ ਆਪ ਨੂੰ ਠੱਗਿਆ ਹੋਇਆ ਕਰ ਰਹੇ ਹਨ ਮਹਿਸੂਸ-ਹਰਪਾਲ ਸਿੰਘ ਸੋਨੂ <br/>

ਅਜੀਤ ਡੈਸਕ 14-04-2026
ਸੰਗਰੂਰ, 13 ਅਪ੍ਰੈਲ (ਅਮਨਦੀਪ ਸਿੰਘ ਬਿੱਟਾ)-ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ ਸੈੱਲ ਦੇ ਉਪ ਚੇਅਰਮੈਨ ਅਤੇ ਸੰਗਰੂਰ ਕਾਂਗਰਸ ਦੇ ਮੁੱਖ ਬੁਲਾਰੇ ਹਰਪਾਲ ਸਿੰਘ ਸੋਨੂ ਨੇ ਰਾਜ ਦੀ 'ਆਪ' ਸਰਕਾਰ ਨੇ ਹਰ ਵਰਗ ਨੂੰ ਝੂਠੇ ਲਾਰੇ ਲਾ ਕੇ 2022 ਦੀ ਚੋਣਾਂ ਵਿਚ ਵੋਟਾਂ ਲਈਆਂ ਪਰ ਅੱਜ ਜਦ ਵਾਅਦਾ ਪੁਗਾਉਣ ਦਾ ਸਮਾਂ ਆਇਆ ਤਾਂ ਸਰਕਾਰ ਪਾਸਾ ਵੱਟ ਕੇ ਬੈਠ ਗਈ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਉੱਤੇ ਲਾਠੀਚਾਰਜ, ਪਾਣੀ ਦੀ ਬੁਛਾੜਾ ਕੀਤੀਆਂ ਜਾਂਦੀਆਂ ਹਨ | ਸੂਬੇ ਦੇ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾਂ ਦਾ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤਾਂ ਬਕਾਇਆ ਹਨ, ਜਿਨ੍ਹਾਂ ਨੂੰ ਪ੍ਰਾਪਤ ਕਰਨ ਲਈ ਮੁਲਾਜ਼ਮ ਜਥੇਬੰਦੀਆਂ ਨੇ ਮਾਨਯੋਗ ਪੰਜਾਬ ਹਰਿਆਣਾ ਹਾਈਕੋਰਟ ਵਿਚ ਕੇਸ ਲਗਾਇਆ ਅਤੇ ਉਨ੍ਹਾਂ ਦੀ ਜਿੱਤ ਵੀ ਹੋਈ ਹੈ ਪਰ ਦੂਜੇ ਪਾਸੇ ਸਰਕਾਰ ਅਦਾਲਤ ਦੇ ਹੁਕਮਾਂ ਦੇ ਉਲਟ ਮੁਲਾਜ਼ਮਾਂ ਪੈਨਸ਼ਨਰਾਂ ਨੂੰ ਬਕਾਏ ਦੇਣ ਦੀ ਬਜਾਇ 15 ਹਜਾਰ ਕਰੋੜ ਦੀ ਰਕਮ ਨੂੰ ਬੋਝ ਮੰਨ ਰਹੀ ਹੈ | ਹਰਪਾਲ ਸਿੰਘ ਸੋਨੂ ਨੇ ਕਿਹਾ ਕਿ ਸਰਕਾਰ ਨੂੰ ਬੇਫਾਲਤੂ ਮਸ਼ਹੂਰੀਆਂ ਨੂੰ ਰੋਕਣਾ ਚਾਹੀਦਾ ਹੈ ਅਤੇ ਖਰਚੇ ਘਟਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਰਗਾਂ ਨੇ ਆਪ ਸਰਕਾਰ ਨੂੰ ਵੋਟਾਂ ਪਾਈਆਂ ਸਨ | ਅੱਜ ਉਹ ਆਪਣੇ ਆਪ ਨੂੰ ਠੱਗਿਆ ਠੱਗਿਆ ਹੀ ਮਹਿਸੂਸ ਕਰ ਰਹੇ ਹਨ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜ਼ਬੂਤ ਕਰਨ ਲਈ ਸਦਾ ਹੀ ਯਤਨਸ਼ੀਲ ਰਹਾਂਗਾ - ਜਥੇਦਾਰ ਹਾਕਮ ਸਿੰਘ ਢਢੋਗਲ <br... ਅਗਲੀ ਖ਼ਬਰ ਮਲੇਰਕੋਟਲਾ ਸਾਈਬਰ ਕ੍ਰਾਈਮ ਟੀਮ ਵੱਲੋਂ 67 ਗੁੰਮੇ ਹੋਏ ਮੋਬਾਈਲ ਫ਼ੋਨ ਅਸਲੀ ਮਾਲਕਾਂ ਦੇ ਸਪੁਰਦ ਕੀਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।