26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਆਬਾਨ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 14-04-2026
ਮਲੇਰਕੋਟਲਾ, 14 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 8ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਮਲੇਰਕੋਟਲਾ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਮੁਹੰਮਦ ਆਬਾਨ ਪੁੱਤਰ ਮੁਹੰਮਦ ਅਸ਼ਰਫ ਨੇ 449/600 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਸ਼ਹਿਨਾਜ ਪ੍ਰਵੀਨ ਪੁੱਤਰੀ ਮੁਹੰਮਦ ਸਿਰਾਜ ਆਲਮ ਨੇ 428/600 ਨੰਬਰ ਲੈ ਕੇ ਦੂਜਾ ਅਤੇ ਸਮੀਰ ਨਿਸਾਰ ਪੁੱਤਰ ਮੁਹੰਮਦ ਨਿਸਾਰ ਨੇ 421/600 ਨੰਬਰਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀ ਵੀ ਬਹੁਤ ਵਧੀਆ ਨੰਬਰਾਂ ਨਾਲ ਫ਼ਸਟ ਡਿਵੀਜ਼ਨ ਵਿਚ ਪਾਸ ਹੋਏ ਹਨ | ਇਸ ਮੌਕੇ ਪਿ੍ੰਸੀਪਲ ਮੁਹੰਮਦ ਅਸ਼ਰਫ ਨੇ ਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ | ਉਨ੍ਹਾਂ ਕਿਹਾ ਕਿ ਇਸ 100 ਪ੍ਰਤੀਸ਼ਤ ਨਤੀਜੇ ਲਈ ਬੱਚੇ, ਸਕੂਲ ਮੈਨੇਜਮੈਂਟ ਅਤੇ ਸਟਾਫ਼ ਵਧਾਈ ਦੇ ਪਾਤਰ ਹਨ |
ਪਿਛਲੀ ਖ਼ਬਰ ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਤੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਪ੍ਰਧਾਨ ਝਿੰਜਰ ਵੱਲੋਂ ਬਬਲੂ ਜੰਡਾਲੀ ਤੇ ਵਰਕਰਾਂ ਨ... ਅਗਲੀ ਖ਼ਬਰ ਵਿਸਾਖੀ, ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਦੂਨ ਇੰਟਰਨੈਸ਼ਨਲ ਸਕੂਲ ਵਿੱਚ ਉਤਸ਼ਾਹ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।