26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਤੇ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਪ੍ਰਧਾਨ ਝਿੰਜਰ ਵੱਲੋਂ ਬਬਲੂ ਜੰਡਾਲੀ ਤੇ ਵਰਕਰਾਂ ਨਾਲ ਮੀਟਿੰਗ

ਅਜੀਤ ਡੈਸਕ 14-04-2026
ਅਹਿਮਦਗੜ੍ਹ, 13 ਅਪ੍ਰੈਲ (ਸੁਖਜੀਤ ਸਿੰਘ ਖੇੜਾ)-ਵਿਧਾਨ ਸਭਾ ਹਲਕਾ ਅਮਰਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਯੂਥ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਝਿੰਜਰ ਵੱਲੋਂ ਇੱਥੋਂ ਨੇੜੇ ਵੀ-ਮੈਕਸ ਰਿਜ਼ੋਰਟਸ ਵਿਖੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਨੌਜਵਾਨ ਆਗੂ ਅਤੇ ਸੰਭਾਵੀ ਉਮੀਦਵਾਰ ਅਮਰਿੰਦਰ ਸਿੰਘ ਬਬਲੂ ਜੰਡਾਲੀ ਤੇ ਵਰਕਰਾਂ ਨਾਲ ਵਿਸ਼ੇਸ਼ ਤੌਰ ਤੇ ਮੀਟਿੰਗ ਕੀਤੀ | ਇਸ ਮੌਕੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਭਾਰੀ ਗਿਣਤੀ ਵਿੱਚ ਟਕਸਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੇਢੇ ਨਾਲ ਮੋਢਾ ਜੋੜ ਕੇ ਖੜਨ ਵਾਲੇ ਵਰਕਰ ਤੇ ਆਗੂ ਸਾਹਿਬਾਨ ਮੌਜੂਦ ਸਨ | ਸਰਬਜੀਤ ਸਿੰਘ ਝਿੰਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਨੂੰ ਹਰ ਹਲਕੇ ਵਿੱਚ ਮਜ਼ਬੂਤ ਕਰਨ ਲਈ ਲਗਾਈ ਗਈ ਉਨ੍ਹਾਂ ਦੀ ਡਿਊਟੀ ਤਹਿਤ ਉਹ ਹਲਕਾ ਅਮਰਗੜ੍ਹ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪਾਰਟੀ ਦੀ ਇੱਕਜੁੱਟਤਾ ਲਈ ਵਿਸ਼ੇਸ਼ ਤੌਰ ਤੇ ਮੀਟਿੰਗ ਕਰਨ ਲਈ ਆਏ ਹਨ | ਉਨ੍ਹਾਂ ਕਿਹਾ ਕਿ ਹਲਕਾ ਅਮਰਗੜ੍ਹ ਦੇ ਸਮੂਹ ਅਕਾਲੀ ਆਗੂ ਅਤੇ ਵਰਕਰ ਸਾਹਿਬਾਨ ਜ਼ਮੀਨੀ ਪੱਧਰ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋਣ ਲਈ ਤਿਆਰ ਹਨ ਅਤੇ ਦੁਬਾਰਾ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਤੇ ਅਮਰਿੰਦਰ ਸਿੰਘ ਬਬਲੂ ਨੇ ਸਰਬਜੀਤ ਸਿੰਘ ਝਿੰਜਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਇੱਕ ਜੁੱਟਤਾ ਅਤੇ ਪਾਰਟੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਹੀ ਸਮੁੱਚੇ ਹਲਕੇ ਦੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਯਤਨ ਕਰ ਰਹੇ ਹਨ | ਉਨ੍ਹਾਂ ਹਲਕੇ ਦੀ ਟਿਕਟ ਦੀ ਦਾਅਵੇਦਾਰੀ ਸੰਬੰਧੀ ਕਿਹਾ ਕਿ ਜੋ ਪਾਰਟੀ ਹਾਈ ਕਮਾਨ ਦਾ ਫੈਸਲਾ ਹੋਵੇਗਾ ਉਸ ਤੇ ਫੁੱਲ ਚੜ੍ਹਾਏ ਜਾਣਗੇ | ਇਸ ਮੌਕੇ ਸ਼ਹਿਰ ਅਤੇ ਇਲਾਕੇ ਦੇ ਵੱਡੀ ਗਿਣਤੀ 'ਚ ਉਦਯੋਗਪਤੀ, ਜ਼ਿਲ੍ਹਾ ਜਥੇਦਾਰ, ਹਲਕੇ ਦੇ ਪੰਚ ਸਰਪੰਚ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂਆਂ ਨੇ ਸ਼ਮੂਲੀਅਤ ਕੀਤੀ |
ਪਿਛਲੀ ਖ਼ਬਰ ਦਸਮੇਸ਼ ਮਾਡਲ ਸਕੂਲ ਦੀ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਆਬਾਨ ਪਬਲਿਕ ਸਕੂਲ ਦਾ 8ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।